ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਪੰਜਾਬ

ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ ,ਬੋਲੇ ਪੰਜਾਬ ਬਿਊਰੋ:
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਫੋਟੋਗ੍ਰਾਫਰਸ ਵੈਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਫੋਰਟ ਪਟਿਆਲਾ ਵਿਖੇ ਪਟਿਆਲਾ ਫੋਟੋ ਐਗਜ਼ੀਬਿਸ਼ਨ 2026 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਫੋਟੋਗ੍ਰਾਫਰਸ ਵੈਲਫੇਅਰ ਕਲੱਬ ਦੇ ਚੇਅਰਮੈਨ ਦਰਸ਼ਨ ਆਹੂਜਾ ਅਤੇ ਪ੍ਰਧਾਨ ਰਾਜ ਕੁਮਾਰ ਬੰਗਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਲੜੀ ਤਹਿਤ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਨੂੰ ਵੀ ਉਨ੍ਹਾਂ ਦੀਆਂ ਬਹਿਤਰੀਨ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਰਵਿੰਦਰ ਸਿੰਘ ਨੇ ਆਪਣੇ ਸਨਮਾਨ ਲਈ ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇੱਥੇ ਦੱਸਣਯੋਗ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ, ਸਰਕਾਰੀ ਵਿਭਾਗਾਂ ਅਤੇ ਹੋਰ ਮੁੱਖ ਸੰਸਥਾਵਾਂ ਦੇ ਫੋਟੋਗ੍ਰਾਫਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਧੁਨਿਕ ਤਕਨਾਲੋਜੀ ਵਾਲੇ ਕੈਮਰਿਆਂ ਅਤੇ ਫੋਟੋਗ੍ਰਾਫੀ ਦੇ ਨਵੇਂ ਉਪਕਰਣਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਆਏ ਹੋਏ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।