ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ASI) ਦੇ 450 ਨਵੇਂ ਅਹੁਦਿਆਂ ‘ਤੇ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲੀਸ ਵਿੱਚ 450 ਨਵੇਂ ਏ ਐੱਸ ਆਈ ਭਰਤੀ ਹੋਣ ਨਾਲ ਜਿੱਥੇ ਇੱਕ ਪਾਸੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਨਵਾਂ ਮੌਕਾ ਮਿਲੇਗਾ, ਉੱਥੇ ਹੀ ਦੂਜੇ ਪਾਸੇ ਥਾਣਿਆਂ ਅਤੇ ਜਾਂਚ ਏਜੰਸੀਆਂ ਵਿੱਚ ਅਮਲੇ ਦੀ ਘਾਟ ਨੂੰ ਵੀ ਦੂਰ ਕੀਤਾ ਜਾ ਸਕੇਗਾ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ 65 ਹਜ਼ਾਰ ਦੇ ਕਰੀਬ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਭਾਗਾਂ ਵਿੱਚ ਵੀ ਅਸਾਮੀਆਂ ਭਰੀਆਂ ਜਾਣਗੀਆਂ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।