ਭਾਰਤ ਨੇ ਏਸ਼ੀਆਈ ਖੇਡਾਂ ‘ਚ ਜਿੱਤਿਆ ਦੂਜਾ ਸੋਨ ਤਮਗਾ 

ਸੰਸਾਰ ਖੇਡਾਂ ਨੈਸ਼ਨਲ

ਨਵੀਂ ਦਿੱਲੀ, 25 ਸਤੰਬਰ, ਬੋਲੇ ਪੰਜਾਬ ਬਿਊਰੋ :

ਭਾਰਤ ਨੇ 2026 ਏਸ਼ੀਆਈ ਖੇਡਾਂ ਵਿੱਚ ਆਪਣਾ ਦੂਜਾ ਸੋਨ ਤਮਗਾ ਜਿੱਤ ਲਿਆ ਹੈ। ਅੱਜ ਸ਼ੁੱਕਰਵਾਰ ਨੂੰ ਜਾਪਾਨ ਦੇ ਨਾਗੋਯਾ ਵਿਖੇ, ਸੁਰੁਚੀ ਅਤੇ ਕਮਲਜੀਤ ਦੀ ਜੋੜੀ ਨੇ 484.6 ਦੇ ਸਕੋਰ ਨਾਲ 10 ਮੀਟਰ ਪਿਸਤੌਲ ਮਿਕਸਡ ਟੀਮ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਇਹਨਾਂ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਇਹ ਪਹਿਲਾ ਸੋਨ ਤਗਮਾ ਹੈ। ਭਾਰਤੀ ਨਿਸ਼ਾਨੇਬਾਜ਼ਾਂ ਨੇ ਹੁਣ ਤੱਕ ਕੁੱਲ 10 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ 5 ਚਾਂਦੀ ਅਤੇ 4 ਕਾਂਸੀ ਦੇ ਤਗਮੇ ਸ਼ਾਮਲ ਹਨ। ਇਸ ਤੋਂ ਪਹਿਲਾਂ, ਮਹਿਲਾ ਕ੍ਰਿਕਟ ਟੀਮ ਨੇ ਖੇਡਾਂ ਵਿੱਚ ਦੇਸ਼ ਲਈ ਪਹਿਲਾ ਸੋਨ ਤਗਮਾ ਜਿੱਤਿਆ ਸੀ।

ਇਸ ਸੋਨ ਤਗਮੇ ਨਾਲ ਭਾਰਤ ਤਗਮਾ ਸੂਚੀ ਵਿੱਚ 12ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਹੁਣ ਤੱਕ, ਦੇਸ਼ ਨੇ 19 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ 2 ਸੋਨ, 8 ਚਾਂਦੀ ਅਤੇ 9 ਕਾਂਸੀ ਦੇ ਤਗਮੇ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।