ਬਰਖਾਸਤ AIG Rajjit Singh 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ

ਚੰਡੀਗੜ੍ਹ ਪੰਜਾਬ

ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ;

ਮੋਹਾਲੀ ਦੀ ਇੱਕ ਅਦਾਲਤ ਨੇ ਨਸ਼ਾ ਤਸਕਰੀ (ਐੱਨਡੀਪੀਐੱਸ ਐਕਟ) ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਪੁਲੀਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਵੀਰਵਾਰ ਸ਼ਾਮ ਨੂੰ ਉਸ ਨੂੰ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ ਵਿੱਚ ਪੇਸ਼ ਕਰਕੇ 10 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ/ਜ਼ਬਰਦਸਤੀ ਉਗਰਾਹੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਸਾਲ 2023 ਤੋਂ ਫ਼ਰਾਰ ਚੱਲ ਰਹੇ ਇਸ ਬਰਖਾਸਤ ਪੁਲੀਸ ਅਧਿਕਾਰੀ ਨੂੰ ਵੀਰਵਾਰ ਸਵੇਰੇ ਪਟਿਆਲਾ ਦੇ ਦਰਸ਼ਨ ਸਿੰਘ ਨਗਰ ਸਥਿਤ ਇੱਕ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਰਾਜਜੀਤ ਸਿੰਘ ਨੂੰ ਅਪਰੈਲ 2023 ਵਿੱਚ ਪੰਜਾਬ ਪੁਲੀਸ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀਆਂ ਤਿੰਨ ਰਿਪੋਰਟਾਂ ਤੋਂ ਬਾਅਦ ਕੀਤੀ ਗਈ ਸੀ, ਜਿਨ੍ਹਾਂ ਵਿੱਚ ਤਤਕਾਲੀ ਮੁਹਾਲੀ ਐੱਸਐੱਸਪੀ ਤੇ ਬਰਖਾਸਤ ਪੀਪੀਐੱਸ ਅਧਿਕਾਰੀ ਰਾਜਜੀਤ ਸਿੰਘ ਦੀ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸਾਬਤ ਹੋਈ ਸੀ।ਬਰਖਾਸਤਗੀ ਦੇ ਹੁਕਮਾਂ ਵਿੱਚ ਦਰਜ ਕੀਤਾ ਗਿਆ ਸੀ, “ਤਰਨ ਤਾਰਨ ਦੇ ਐੱਸਐੱਸਪੀ ਵਜੋਂ ਰਾਜਜੀਤ ਸਿੰਘ ਦੇ ਕਾਰਜਕਾਲ ਦੌਰਾਨ ਅਤੇ ਸੀਆਈਏ ਦੇ ਇੰਚਾਰਜ ਵਜੋਂ ਇੰਦਰਜੀਤ ਸਿੰਘ ਦੇ ਸਮੇਂ ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ 50 ਤੋਂ ਵੱਧ ਨਮੂਨੇ (ਸੈਂਪਲ) ਫੇਲ੍ਹ ਹੋਏ ਸਨ। ਇਹ ਗੱਲ ਸਪੱਸ਼ਟ ਕਰਦੀ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।