ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਹੋਈ

ਚੰਡੀਗੜ੍ਹ ਪੰਜਾਬ

ਸਤਵਿੰਦਰ ਸਿੰਘ ਕਜੌਲੀ ਨੂੰ ਯੂਨੀਅਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ


ਉੱਚਾ ਪਿੰਡ ਸੰਘੋਲ, 25 ਸਤੰਬਰ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ, ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁੱਖਰਾਮ ਕਾਲੇਵਾਲ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਾਲੇਵਾਲ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜੋ ਸੰਘਰਸ਼ਾਂ ਦੇ ਵਿੱਚੋਂ ਪੈਦਾ ਹੋਈ ਅਤੇ ਮੁਲਾਜ਼ਮਾਂ ਨਾਲ ਉਹਨਾਂ ਦੇ ਸੰਘਰਸ਼ਾਂ ਵਿੱਚ ਖੜ ਕੇ ਸਟੇਜਾਂ ਤੋਂ ਵਾਅਦੇ ਤੇ ਦਾਆਵੇ ਕੀਤੇ ਕਿ ਕਿਸੇ ਵੀ ਵਿਭਾਗ ਦੇ ਮੁਲਾਜ਼ਮਾਂ ਨੂੰ ਸੰਘਰਸ਼ ਕਰਨੇ ਨਹੀਂ ਪੈਣਗੇ, ਪ੍ਰੰਤੂ ਅੱਜ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ, ਸਗੋਂ ਮੁਲਾਜ਼ਮਾਂ ਨੂੰ ਅੰਗਰੇਜ਼ਾਂ ਤੋਂ ਵਿਰਾਸਤ ਵਿਚ ਵੀ ਲਈ ” ਗੁੜਤੀ “ਪਾੜੋ ਤੇ ਰਾਜ ਕਰੋ” ਨੂੰ ਲਾਗੂ ਕਰਕੇ ਮੁਲਾਜ਼ਮਾਂ ਤੇ ਲੀਡਰਸ਼ਿਪਾ ਦਰਮਿਆਨ ਪਾੜਾ ਪਾਉਣ ਲਈ ਗੁਮਰਾਹਕੁਨ ਪ੍ਰਚਾਰ ਕਰ ਰਹੀ ਹੈ। ਇਹਨਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮ ਇਸ ਅਖੌਤੀ ਇਨਕਲਾਬੀ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਹੋ ਕੇ ਸੰਘਰਸ਼ਾਂ ਤੇ ਟੇਕ ਰੱਖ ਰਹੇ ਹਨ, ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਕੀਤੀ ਜਾ ਰਹੀ ਰੈਲੀ ਚੰਡੀਗੜ੍ਹ ਰਿਕਾਰਡ ਵੀ ਤੋੜ ਦੇਵੇਗੀ। ਅਤੇ ਇਹ ਰੈਲੀ ਇਸ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਿਤ ਹੋਵੇਗੀ। ਮੀਟਿੰਗ ਵਿੱਚ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਭਾਗ ਦੀ ਵੱਡੀ ਅਫਸਰਸ਼ਾਹੀ ਵਿਭਾਗ ਨੂੰ ਡੌਬਣ ਤੇ ਲੱਗੀ ਹੋਈ ਹੈ ,ਫੀਲਡ ਮੁਲਾਜ਼ਮ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ।ਜੇ ਈ ਟੈਸਟ ਦੇ ਨਤੀਜੇ ਵੀ ਜਾਰੀ ਨਹੀਂ ਕੀਤੇ ਜਾ ਰਹੇ। ਆਊਟਸੋਰਸਿੰਗ ਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਿਲ ਨਹੀਂ ਕੀਤਾ ਜਾ ਰਿਹਾ ।ਇਥੋਂ ਤੱਕ ਵਿਭਾਗ ਵੱਲੋਂ ਕਰੋੜਾਂ ਰੁਪਈਆ ਲਾ ਕੇ ਆਈ ਓ ਟੀ ਸਿਸਟਮ ਲਿਆਂਦਾ ਗਿਆ ਸੀ ।ਜੋ ਅੱਜ ਖਤਮ ਹੋ ਚੁੱਕਿਆ ਹੈ। ਅਤੇ ਕਰੋੜਾਂ ਰੁਪਏ ਅਧਿਕਾਰੀਆਂ ਦੀ ਮਿਲੀ ਭੁਗਤ ਕਰਕੇ ਗੁਜਰਾਤ ਦੀ ਕੰਪਨੀ ਨੂੰ ਲੁਟਾਏ ਜਾ ਰਹੇ ਹਨ। ਮੀਟਿੰਗ ਵਿੱਚ ਸਤਵਿੰਦਰ ਸਿੰਘ ਕਜੌਲੀ ਨੂੰ ਯੂਨੀਅਨ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਚ ਫੈਸਲਾ ਕੀਤਾ ਕਿ 10 ਅਕਤੂਬਰ ਦੇ ਸੰਘਰਸ਼ ਵਿੱਚ ਫਤਿਹਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ ।ਮੀਟਿੰਗ ਵਿੱਚ ਜਸਬੀਰ ਸਿੰਘ, ਤਰਲੋਚਨ ਸਿੰਘ, ਕਰਮ ਸਿੰਘ ,ਜਗਤਾਰ ਸਿੰਘ , ਬਲਜੀਤ ਸਿੰਘ ਹਿੰਦੂ, ਹਰਜਿੰਦਰ ਸਿੰਘ ,ਲਖਬੀਰ ਸਿੰਘ ਆਦਿ ਆਗੂ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।