ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ

ਨੈਸ਼ਨਲ ਪੰਜਾਬ

ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ

ਨਵੀਂ ਦਿੱਲੀ 25 ਸੰਤਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):-

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਵੱਲੋਂ ਦਰਸਾਈਆਂ ਕੀਰਤਨ ਪਰੰਪਰਾਵਾਂ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਮਾਣ-ਸਤਿਕਾਰ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਕਮੇਟੀ ਦੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਤਹਿਤ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸੰਸਾਰ ਭਰ ਵਿੱਚ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਸ਼੍ਰੋਮਣੀ ਕੀਰਤਨੀਆਂ ਨੂੰ ਕੁੱਲ 11 ਲੱਖ ਰੁਪਏ ਦੀ ਸਨਮਾਨ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਦਿੱਲੀ ਕਮੇਟੀ ਨਾਲ ਸੇਵਾ ਨਿਭਾ ਰਹੇ ਰਾਗੀ ਸਿੰਘਾਂ ਦੀ ਹੌਸਲਾ-ਅਫ਼ਜ਼ਾਈ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਕੇ ਚੋਣ ਕੀਤੀ ਗਈ ਅਤੇ ਚੁਣੇ ਗਏ ਰਾਗੀ ਸਿੰਘਾਂ ਨੂੰ ਸਵਾ ਲੱਖ ਰੁਪਏ ਦੀ ਸਨਮਾਨ ਰਾਸ਼ੀ ਅਤੇ ‘ਸ਼੍ਰੋਮਣੀ ਕੀਰਤਨੀਏ’ ਐਵਾਰਡ ਪ੍ਰਦਾਨ ਕੀਤੇ ਗਏ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦਿੱਲੀ ਕਮੇਟੀ ਦੇ ਸਮੂਹ ਰਾਗੀ ਸਿੰਘ ਅੱਜ ਕਮੇਟੀ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੂੰ ਸਨਮਾਨਿਤ ਕੀਤਾ। ਰਾਗੀ ਸਿੰਘਾਂ ਨੇ ਕਿਹਾ ਕਿ ਕੀਰਤਨ ਦੀ ਸੇਵਾ ਨਾਲ ਜੁੜੇ ਸੇਵਾਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਕਰਮਸਰ ਨੇ ਕਿਹਾ ਕਿ ਗੁਰੂ ਘਰ ਦੀ ਕੀਰਤਨ ਪਰੰਪਰਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰੱਖਣ ਦੇ ਯਤਨ ਕੀਤੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।