ਵਿਜੀਲੈਂਸ ਬਿਊਰੋ ਵੱਲੋਂ ਮਹਿਲਾ ਇੰਸਪੈਕਟਰ 50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗੰਨਮੈਨ ਸਮੇਤ ਕਾਬੂ

ਚੰਡੀਗੜ੍ਹ ਪੰਜਾਬ

ਧਰਮਕੋਟ 27 ਸਤੰਬਰ ,ਬੋਲੇ ਪੰਜਾਬ ਬਿਊਰੋ;

ਵਿਜੀਲੈਂਸ ਬਿਊਰੋ ਨੇ ਦੇਰ ਰਾਤ ਇੱਕ ਵੱਡੀ ਕਾਰਵਾਈ ਵਿੱਚ ਕੋਟ ਈਸੇ ਖਾਂ ਦੀ ਮੁੱਖ ਅਫਸਰ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸਦੇ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕੋਟ ਈਸੇ ਖਾਂ ਦੀ ਪੁਲੀਸ ਨੇ ਕੁਝ ਦਿਨ ਪਹਿਲਾਂ ਖੋਸਾ ਰਣਧੀਰ ਦੇ ਇੱਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕੀਤਾ ਸੀ, ਉਸ ਦੀ ਜਾਣਕਾਰੀ ਦੇ ਆਧਾਰ ਉੱਤੇ ਪਿੰਡ ਨੂਰਪੁਰ ਹਕੀਮਾਂ ਦੇ ਰਾਜਵਿੰਦਰ ਸਿੰਘ ਨੂੰ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਬਾਵਾ ਨਸ਼ਾ ਤਸਕਰੀ ਦੇ ਕੇਸ ਵਿੱਚ ਉਲਝਾਉਣ ਦੀਆਂ ਧਮਕੀਆਂ ਦੇ ਰਹੀ ਸੀ।

ਸੂਤਰਾਂ ਮੁਤਾਬਕ ਥਾਣਾ ਮੁਖੀ ਨੇ ਉਸ ਪਾਸੋਂ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਹਾਸਲ ਕਰ ਲਈ ਸੀ ਅਤੇ ਉਸ ਪਾਸੋਂ ਪੰਜਾਹ ਹਜ਼ਾਰ ਰੁਪਏ ਦੀ ਹੋਰ ਮੰਗ ਕੀਤੀ ਜਾ ਰਹੀ ਸੀ। ਜਿਸ ਉੱਤੇ ਰਾਜਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਦਾ ਗਠਨ ਕਰਕੇ ਥਾਣਾ ਮੁਖੀ ਵਿਰੁੱਧ ਜਾਲ ਵਿਛਾਕੇ ਦੇਰ ਰਾਤ 9 ਵਜੇ ਦੇ ਕਰੀਬ ਜੀਰਾ ਰੋਡ ਉਪਰ ਇੱਕ ਖਾਸ ਜਗ੍ਹਾ ਉਪਰ ਥਾਣਾ ਮੁਖੀ ਅਤੇ ਉਸ ਦੇ ਗੰਨਮੈਨ ਨੂੰ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

ਜਾਣਕਾਰੀ ਮੁਤਾਬਕ ਥਾਣਾ ਮੁਖੀ ਸੁਨੀਤਾ ਬਾਵਾ ਪਹਿਲਾਂ ਤੋਂ ਹੀ ਵਿਜੀਲੈਂਸ ਬਿਊਰੋ ਦੀ ਰਾਡਾਰ ’ਤੇ ਸੀ। ਉਸ ਉੱਤੇ ਆਪਣੇ ਗੰਨਮੈਨ ਰਾਹੀਂ ਰਿਸ਼ਵਤ ਦੇ ਗੰਭੀਰ ਇਲਜ਼ਾਮ ਲੱਗ ਰਹੇ ਸਨ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਥਾਣੇ ਦੇ ਮਹਿਲਾ ਮੁੱਖ ਅਫਸਰ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।