ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਨਮਾਨ ਵਿੱਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਨਮਾਨ ਵਿੱਚ 28 ਸਤੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।ਇਸ ਦਿਨ ਪੰਜਾਬ ਦੇ ਸਰਕਾਰੀ ਦਫ਼ਤਰ ਅਤੇ ਸਕੂਲ ਬੰਦ ਰਹਿਣਗੇ। ਸਰਕਾਰ ਵੱਲੋਂ ਇਹ ਫ਼ੈਸਲਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ।

28 ਸਤੰਬਰ ਨੂੰ ਸੂਬੇ ਭਰ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਵੱਖ-ਵੱਖ ਥਾਵਾਂ ’ਤੇ ਸਮਾਗਮ ਵੀ ਕਰਵਾਏ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।