ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ 4 ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ ਪੰਜਾਬ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਭ ਯੋਜਨਾਵਾਂ ਰਹਿਣਗੀਆਂ ਹਰ ਹੀਲੇ ਸਭਨਾਂ ਲਈ ਲਾਗੂ
— ਕੁਲਵੰਤ ਸਿੰਘ

ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ;
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਦੇ ਤਹਿਤ ਮੋਹਾਲੀ ਦੇ ਪਿੰਡ ਬਲੌਂਗੀ ਤੋਂ. ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਲਈ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੀ ਬੱਸ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ,
ਇਸ ਮੌਕੇ ਤੇ ਮੌਜੂਦ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼ ਅਤੇ ਖਾਣ ਪੀਣ ਦੀ ਹਰ ਸੁਵਿਧਾ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਮੁਹਈਆ ਕਰਵਾਈ ਜਾ ਰਹੀ ਹੈ ,ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮੋਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਮਨੌਲੀ ਤੋਂ 3 ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਭਰ ਵਿੱਚੋਂ ਰੋਜਾਨਾ ਵੱਡੀ ਗਿਣਤੀ ਦੇ ਵਿੱਚ ਬੱਸਾਂ ਜਿੱਥੇ ਸ਼੍ਰੀ ਅੰਮ੍ਰਿਤਸਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਬਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ, ਉੱਥੇ ਨਾਲ ਹੀ ਹੁਣ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਜੱਥੇ ਖਾਟੂ ਸ਼ਾਮ, ਬਾਲਾਸਰ ਵਰਿੰਦਾਵਨ ਹਰਿਦੁਆਰ ਵਿਖੇ ਦਰਸ਼ਨ ਕਰਨ ਲਈ ਰਵਾਨਾ ਹੋ ਰਹੇ ਹਨ, ਉਹਨਾਂ ਕਿਹਾ ਕਿ ਯਾਤਰਾ ਤੇ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਦੇ ਚਿਹਰੇ ਤੇ ਸਕੂਲ ਭਰੀ ਖੁਸ਼ੀ ਨਜ਼ਰ ਆ ਰਹੀ ਸੀ, ਕਿਉਂਕਿ ਆਮ ਤੌਰ ਤੇ ਤੀਰਥ ਸਥਾਨਾਂ ਤੇ ਜਾਣ ਲਈ ਸੰਗਤ ਦੇ ਰੂਪ ਵਿੱਚ ਕਦੀ ਵੀ ਮੌਕਾ ਨਹੀਂ ਮਿਲਦਾ, ਜੋ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਨੂੰ ਮੁਹਈਆ ਕਰਵਾਇਆ ਗਿਆ ਹੈ , ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਯਾਤਰਾ ਦੇ ਦੌਰਾਨ ਰਵਾਨਾ ਹੋ ਰਹੀਆਂ ਬੱਸਾਂ ਦੇ ਵਿੱਚ ਹਰ ਵੇਲੇ ਡਾਕਟਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹਿੰਦਾ ਹੈ , ਤਾਂ ਕਿ ਕਿਸੇ ਨੂੰ ਵੀ ਜੇਕਰ ਦਵਾਈ- ਬੂਟੀ ਦੀ ਲੋੜ ਹੋਵੇ, ਤਾਂ ਉਹ ਤੁਰੰਤ ਦਿੱਤੀ ਜਾ ਸਕੇ ਅਤੇ ਇਤਿਹਾਸਿਕ ਸਥਾਨਾਂ ਦੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਗਾਈਡ ਉਹਨਾਂ ਨੂੰ ਹਰ ਸਮੇਂ ਉਪਲਬਧ ਕਰਵਾਇਆ ਜਾ ਰਿਹਾ ਹੈ, ਜੋ ਇਤਿਹਾਸਿਕ ਸਥਾਨਾਂ ਸਬੰਧੀ ਹਰੇਕ ਸਵਾਲ ਦੇ ਜਵਾਬ ਸ਼ਰਧਾਲੂਆਂ ਨੂੰ ਦਿੱਤੇ ਜਾਂਦੇ ਹਨ, ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਪੰਜਾਬ ਦੇ ਹਰ ਵਰਗ ਅਤੇ ਹਰ ਖਿੱਤੇ ਨਾਲ ਸੰਬੰਧਿਤ ਲੋਕਾਂ ਦੀ ਭਲਾਈ ਦੇ ਲਈ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਅਤੇ ਇਹੋ ਸਭ ਕੁਝ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਗਲੋਂ ਨਹੀਂ ਉਤਰ ਰਿਹਾ, ਜਿਸ ਕਰਕੇ ਉਹ ਆਮ ਆਦਮੀ ਪਾਰਟੀ ਦੇ ਖਿਲਾਫ ਕਾਵਾਂ -ਰੌਲੀ ਪਾਉਂਦੇ ਵਿਖਾਈ ਦਿੰਦੇ ਹਨ, ਪਰੰਤੂ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਪੂਰੀ ਤਰ੍ਹਾਂ ਜਾਗਰੂਕ ਹਨ , ਅਤੇ ਪੰਜਾਬ ਵਾਸੀ ਫਿਰ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਉਣ ਦੇ ਲਈ ਕਮਰ* ਕੱਸੇ ਕਰੀ ਬੈਠੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ 600 ਯੂਨਿਟ ਪ੍ਰਤੀ ਬਿੱਲ ਮੁਆਫ ਸਕੀਮ ਪੰਜਾਬ ਦਾ ਹਰ ਨਿਵਾਸੀ ਇਸ ਦਾ ਲਾਭ ਉਠਾ ਰਿਹਾ ਹੈ ,ਅਤੇ ਉਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਦਾ ਬੀਮਾ ਹਰੇਕ ਵਰਗ ਦੇ ਲਈ ਉਪਲਬਧ ਹੈ ,ਇਸ ਦਾ ਲਾਭ ਹਰ ਇੱਕ ਨੂੰ ਪੁੱਜ ਰਿਹਾ ਹੈ, ਉਸ ਤੋਂ ਇਲਾਵਾ ਪੰਜਾਬ ਭਰ ਵਿੱਚ 1000 ਤੋਂ ਵੀ ਵੱਧ ਖੁੱਲੇ ਹੋਏ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪੋ- ਆਪਣੀ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ, ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਜਿੱਥੇ ਮਾਹਰ ਡਾਕਟਰ ਹਰ ਵੇਲੇ ਮੌਜੂਦ ਰਹਿੰਦਾ ਹੈ, ਉੱਥੇ ਮਰੀਜ਼ਾਂ ਨੂੰ ਲੁੜੀਂਦੇ ਟੈਸਟ ਅਤੇ ਦਵਾਈਆਂ ਵੀ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਦਿੱਤੀਆਂ ਜਾਂਦੀਆਂ ਹਨ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਮਾਵਾਂ- ਧੀਆਂ ਸਤਿਕਾਰ ਯੋਜਨਾ ਦੇ ਤਹਿਤ ਪੰਜਾਬ ਦੇ ਵਿੱਚ ਬਿਨਾਂ ਕਿਸੇ ਵਰਗ ਕਲਾਸੀਫਿਕੇਸ਼ਨ ਦੇ ਸਭਨਾਂ ਮਹਿਲਾਵਾਂ ਦੇ ਖਾਤੇ ਵਿੱਚ 1000 ਜਦਕਿ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਦੇ ਖਾਤੇ ਵਿੱਚ 1500 ਮਹੀਨਾ ਜਾਣੇ ਸ਼ੁਰੂ ਹੋ ਚੁੱਕੇ ਹਨ ਅਤੇ ਇਹ ਸਕੀਮਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈਆ ਸਾਰੀਆਂ ਯੋਜਨਾਵਾਂ ਅਗਾਂਹ ਵੀ ਹਰ ਹੀਲੇ ਲਾਗੂ ਰਹਿਣਗੀਆਂ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਹਾਲੀ ਸ਼ਹਿਰ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਟਰੈਫਿਕ ਦੀ ਸਮੱਸਿਆ ਤੇ ਕੰਟਰੋਲ ਕਰਨ ਦੇ ਲਈ ਮੋਹਾਲੀ ਵਿੱਚ ਚੌਂਕ ਬਣਾਏ ਜਾ ਰਹੇ ਹਨ, ਇਸ ਤੋਂ ਇਲਾਵਾ ਮੋਹਾਲੀ ਸ਼ਹਿਰ ਦੇ ਇੰਡਸਟਰੀ ਏਰੀਏ ਵਿਚਲੀਆਂ ਸੜਕਾਂ ਨੂੰ ਵੀ ਪੂਰੀ ਦਰੁਸਤ ਕੀਤਾ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਭਜਾਉਣ ਦੇ ਲਈ ਲਗਾਤਾਰ ਉਪਰਾਲੇ ਦੇ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਜੇਲੀ ਡੱਕਿਆ ਜਾ ਰਿਹਾ ਹੈ, ਅਤੇ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ,ਉਹਨਾਂ ਦੇ ਲਈ ਦਾ ਸੁਚੱਜੇ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਸਰਕਾਰ ਨੂੰ ਸਾਕਾਰਤਮਕ ਨਤੀਜੇ ਵੀ ਸਪਸ਼ਟ ਸਾਹਮਣੇ ਆ ਰਹੇ ਹਨ,ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ-ਕੁਲਦੀਪ ਸਿੰਘ ਸਾਮਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ, ਮੁੱਖਣ ਸਿੰਘ ਸਾਬਕਾ ਸਰਪੰਚ, ਸਤਿਨਾਮ ਸਿੰਘ ਸਾਬਕਾ ਸਰਪੰਚ, ਮੰਗਨ ਲਾਲਾ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ -ਆਰ. ਪੀ. ਸ਼ਰਮਾ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ -ਹਰਪਾਲ ਸਿੰਘ ਚੰਨਾ, ਸਰਪੰਚ- ਕੁਲਵੀਰ ਸਿੰਘ, ਰਜਿੰਦਰ ਸਿੰਘ ਰਾਜੂ ਸਰਪੰਚ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਹਰਮਨ, ਮਨਪ੍ਰੀਤ ਸਿੰਘ ਮਨੀ ਰਾਏਪੁਰ, ਜਸਪਾਲ ਸਿੰਘ ਮਟੋਰ, ਰਣਜੀਤ ਸਿੰਘ ਬਲੌਂਗੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਮ ਵਿਅਕਤੀ ਵੀ ਹਾਜ਼ਰ ਰਹੇ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।