ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ‘ਤੇ ਹਾਈ ਕੋਰਟ ਨੇ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 1 ਅਕਤੂਬਰ ,ਬੋਲੇ ਪੰਜਾਬ ਬਿਊਰੋ;


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਦੀ ਘਾਟ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਵੀਰਵਾਰ, 1 ਅਕਤੂਬਰ ਨੂੰ, ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ ਸਪੱਸ਼ਟ ਜਵਾਬ ਦੇਣ ਲਈ ਕਿਹਾ ਕਿ ਸੂਬੇ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਕਦੋਂ ਕੀਤੀ ਜਾਵੇਗੀ।

ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਕਿਹਾ ਕਿ ਰੈਗੂਲਰ ਡੀਜੀਪੀ ਦੀ ਨਿਯੁਕਤੀ ਸੰਬੰਧੀ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਵਿਚਾਰ ਅਧੀਨ ਹੈ। ਇਸ ਮਾਮਲੇ ਦੀ ਸੁਣਵਾਈ 8 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸ ਦੇ ਬਾਵਜੂਦ, ਹਾਈ ਕੋਰਟ ਨੇ ਨਿਯੁਕਤੀ ਸੰਬੰਧੀ ਮੁੱਖ ਸਕੱਤਰ ਤੋਂ ਸਪੱਸ਼ਟ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਐਂਪੈਨਲਮੈਂਟ ਕਮੇਟੀ ਨੇ ਤਿੰਨ ਅਧਿਕਾਰੀਆਂ ਦਾ ਪੈਨਲ ਰਾਜ ਸਰਕਾਰ ਨੂੰ ਭੇਜਿਆ ਸੀ, ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਫੈਸਲਾ ਨਹੀਂ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।