ਜਲੰਧਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਕਰਵਾਏ ਗਏ ਜਲੰਧਰ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਸਬ – ਜੂਨੀਅਰ ਮੁਕਾਬਲਿਆਂ ਵਿੱਚ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਸ਼ਹਿਰ ਦੇ ਵਸਨੀਕ ਪ੍ਰੱਭਨੂਰ ਸਿੰਘ, ਪੁੱਤਰ ਸ੍ਰੀ ਕਮਲਜੋਤ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93 ਕਿਲੋਗ੍ਰਾਮ ਵਰਗ ਵਿੱਚ 450 ਕਿਲੋ ਭਾਰ ਚੱਕ ਕੇ ਸੋਨ ਤਮਗਾ ਹਾਸਲ ਕੀਤਾ।
ਪ੍ਰੱਭਨੂਰ ਸਿੰਘ ਦੀ ਇਸ ਪ੍ਰਾਪਤੀ ਨਾਲ ਪਰਿਵਾਰ, ਇਲਾਕੇ ਅਤੇ ਜਲੰਧਰ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੀ ਇਸ ਉਪਲਬਧੀ ਨੂੰ ਖੇਡਾਂ ਪ੍ਰਤੀ ਸਮਰਪਣ, ਮਿਹਨਤ ਅਤੇ ਲਗਨ ਦਾ ਨਤੀਜਾ ਦੱਸਿਆ ਜਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਪ੍ਰੱਭਨੂਰ ਸਿੰਘ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।












