ਸਪੈਸ਼ਲ ਕਾਡਰ ਅਧਿਆਪਕਾਂ ਵੱਲੋਂ CM ਦੀ ਕੋਠੀ ਦਾ ਘਿਰਾਓ,ਪੁਲੀਸ ਨਾਲ ਧੱਕਾ-ਮੁੱਕੀ

ਚੰਡੀਗੜ੍ਹ ਪੰਜਾਬ

ਸੰਗਰੂਰ 3 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪੇਅ-ਸਕੇਲ ਲਾਗੂ ਕਰਨ ਸਮੇਤ ਹੋਰ ਸਰਕਾਰੀ ਸਹੂਲਤਾਂ ਦੇਣ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।

ਪ੍ਰਦਰਸ਼ਨ ਦੌਰਾਨ ਇਨ੍ਹਾਂ ਕਾਰਕੁਨਾਂ ਦੀ ਪੁਲੀਸ ਨਾਲ ਕਾਫੀ ਧੱਕਾ-ਮੁੱਕੀ ਵੀ ਹੋਈ ਪਰ ਉਹ ਆਪਣੇ ਪ੍ਰਦਰਸ਼ਨ ਉੱਤੇ ਡਟੇ ਰਹੇ।ਜਥੇਬੰਦੀ ਦੇ ਆਗੂ ਵੀਰਪਾਲ ਕੌਰ ਸਿਧਾਣਾ, ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ ਤੂਰ ਅਤੇ ਅਨੁਭਵ ਗੁਪਤਾ ਨੇ ਕਿਹਾ ਕਿ 12710 ਸਪੈਸ਼ਲ ਕਾਡਰ ਅਧਿਆਪਕ ਲੰਮੇ ਸਮੇਂ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਆਪਣੇ ਮਸਲਿਆਂ ਦਾ ਸਥਾਈ ਹੱਲ ਚਾਹੁੰਦੇ ਹਨ। ਇਸ ਮੌਕੇ ਗੁਰਲਾਲ ਸਿੰਘ ਤੂਰ ਨੇ ਲਗਭਗ 1000 ਆਈ ਈ ਏ ਟੀ ਕਾਡਰ ਅਧਿਆਪਕਾਂ ਨੂੰ ਡੀ-ਗਰੁੱਪ ਵਿੱਚੋਂ ਕੱਢ ਕੇ ਸੀ-ਗਰੁੱਪ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਤੋਂ ਪੇਅ-ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਲਾਗੂ ਕਰਨ ਦੀ ਮੰਗ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।