ਮੋਹਾਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਬੱਸਾਂ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ, ਇਹਨਾਂ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਹਰੀ ਝੰਡੀ ਦਿੱਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਾਡੇ ਲਈ ਇਹ ਬੇਹਦ ਸਕੂਨ ਭਰੀ ਗੱਲ ਹੈ ਕਿ ਵਰਿੰਦਾਵਨ ਅਤੇ ਮਥੁਰਾ ਜਾਣ ਵਾਲੇ ਚਾਹਵਾਨ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਲਈ ਅਸੀਂ ਅਜਿਹਾ ਮੌਕਾ ਪ੍ਰਧਾਨ ਕਰਨ ਦੇ ਸਮਰੱਥ ਹੋ ਸਕੇ ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਮੋਹਾਲੀ ਤੋਂ ਸ਼ਰਧਾਲੂ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ।

ਤੇ ਮੇਰੀ ਉਸ ਪਰਮਾਤਮਾ ਅੱਗੇ ਇਹ ਅਰਦਾਸ ਹੈ ਕਿ ਜੋ ਵੀ ਮਨੋਕਾਮਨਾ ਇਹ ਸ਼ਰਧਾਲੂ ਲੈ ਕੇ ਵਰਿੰਦਾਵਨ ਅਤੇ ਮਥੁਰਾ ਦੇ ਲਈ ਰਵਾਨਾ ਹੋ ਰਹੇ ਹਨ, ਪਰਮਾਤਮਾ ਇਹਨਾਂ ਦੀਆਂ ਆਸਾਂ ਨੂੰ ਬੂਰ ਪਾਵੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਯੋਜਨਾ ਦੇ ਤਹਿਤ ਜਿੱਥੇ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਿਰ, ਰਾਮ ਤੀਰਥ ਬਾਲਮੀਕੀ ਮੰਦਰ ,ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਨ ਦੇ ਲਈ ਸੰਗਤਾਂ ਰਵਾਨਾ ਹੋ ਰਹੀਆਂ ਸਨ ,ਹੁਣ ਵਰਿੰਦਾਵਨ, ਮਥੁਰਾ, ਖਾਟੂ ਸ਼ਾਮ , ਸਾਲਾਸਰ ,ਹਰਿਦੁਆਰ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਵੀ ਵੱਡੇ ਪੱਧਰ ਤੇ ਸੀਨੀਅਰ ਸਿਟੀਜਨ ਸ਼ਰਧਾਲੂ ਰਵਾਨਾ ਹੋ ਰਹੇ ਹਨ। ਅਤੇ ਇਹਨਾਂ ਸ਼ਰਧਾਲੂਆਂ ਦੇ ਆਉਣ ਜਾਣ ,ਰਹਿਣ -ਸਹਿਣ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਦੀ ਤਰਫੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨਾਂ ਨੇ ਸਮੁੱਚੇ ਪੰਜਾਬ ਦੇ ਸੀਨੀਅਰ ਸਿਟੀਜਨ ਨੂੰ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਤੇ ਮੌਜੂਦ ਸ਼ਰਧਾਲੂਆਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਵਿਸਥਾਰਿਤ ਗੁਫਤਗੂ ਕੀਤੀ ਗਈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਜਾਣ ਵਾਲੇ ਸਮੁੱਚੇ ਸ਼ਰਧਾਲੂਆਂ ਸਬੰਧੀ ਵਿਸਥਾਰਿਤ ਰਿਪੋਰਟ ਸਮੇਂ -ਸਮੇਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਨੂੰ ਭੇਜੀ ਜਾਂਦੀ ਹੈ, ਇਸ ਮੌਕੇ ਤੇ ਮੌਜੂਦ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਦੇ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਉਹਨਾਂ ਕਿਹਾ ਕਿ ਇਹਨਾਂ ਸ਼ਰਧਾਲੂਆਂ ਦੇ ਨਾਲ ਇੱਕ ਗਾਈਡ ਹਰ ਵੇਲੇ ਮੌਜੂਦ ਰਹਿੰਦਾ ਹੈ ਜੋ ਕਿ ਇਹਨਾਂ ਇਤਿਹਾਸਿਕ ਸਥਾਨਾਂ ਦੀ ਧਾਰਮਿਕ ਮਹੱਤਤਾ ਦੇ ਬਾਰੇ ਵਿੱਚ ਸ਼ਰਧਾਲੂਆਂ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਂਦੀ ਹੈ, ਇਸ ਮੌਕੇ ਤੇ ਮੌਜੂਦ ਸੀਨੀਅਰ ਸ਼ਰਧਾਲੂਆਂ ਵੱਲੋਂ ਇਸ ਯਾਤਰਾ ਦੇ ਲਈ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਮਾਹੌਲ ਤਿਆਰ ਕਰਨ ਦੇ ਲਈ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵੱਲੋਂ ਵਿਧਾਇਕ ਕੁਲਵੰਤ ਸਿੰਘ ਦੀ ਹਮੇਸ਼ਾ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ, ਇਸ ਮੌਕੇ ਤੇ ਸੁਸ਼ੀਲ ਕੁਮਾਰ ਅਤਲੀ ਕੁਲਦੀਪ ਸਿੰਘ ਸਮਾਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ- ਹਰਪਾਲ ਸਿੰਘ ਚੰਨਾ- ਡਿਪਟੀ ਮੇਅਰ ਮੋਹਾਲੀ ਨਗਰ ਨਿਗਮ, ਰਪਿੰਦਰ ਸਿੰਘ ਰੂਪਾ ਸੁਹਾਣਾ, ਹਰਜੀਤ ਸਿੰਘ ਭੋਲੂ -ਕੌਂਸਲਰ, ਜਸਪਾਲ ਸਿੰਘ -ਮਟੌਰ, ਅਮਰਜੀਤ ਸਿੰਘ ਸਿੱਧੂ, ਤਰਲੋਚਨ ਸਿੰਘ ਮਟੌਰ, ਲਖਵਿੰਦਰ ਸਿੰਘ ,ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਹਾਜ਼ਰ ਰਹੇ,












