ਮੋਹਾਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਦੋਆਬਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਖਰੜ ਦੇ ਬੀ.ਟੈਕ. ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਆਤਿਸ਼ ਠਾਕੁਰ ਨੇ 2026 ਵਿੱਚ ਪਾਸ ਹੋਏ ਵਿਦਿਆਰਥੀਆਂ ਦੀ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਯੂਨੀਵਰਸਿਟੀ ਵੱਲੋਂ 1 ਅਕਤੂਬਰ ਨੂੰ ਜਾਰੀ ਕੀਤੀ ਗਈ ਮੈਰਿਟ ਸੂਚੀ ਵਿੱਚ ਆਤਿਸ਼ ਠਾਕੁਰ ਨੇ 8.63 ਦੇ ਸ਼ਾਨਦਾਰ ਕੁਮੂਲੇਟਿਵ ਸਕੋਰ ਨਾਲ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿੱਚ ਖੁਸ਼ੀ ਦੀ ਲਹਿਰ ਹੈ।
ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਮੈਨੇਜਿੰਗ ਵਾਈਸ ਚੇਅਰਮੈਨ ਐੱਸ. ਐੱਸ. ਸੰਘਾ ਨੇ ਆਤਿਸ਼ ਠਾਕੁਰ ਅਤੇ ਇੰਜੀਨੀਅਰਿੰਗ ਕਾਲਜ ਦੇ ਫੈਕਲਟੀ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਸੰਦੀਪ ਸ਼ਰਮਾ ਨੇ ਕਿਹਾ ਕਿ ਆਤਿਸ਼ ਦੀ ਇਹ ਸ਼ਾਨਦਾਰ ਪ੍ਰਾਪਤੀ ਉਸ ਦੀ ਮਿਹਨਤ ਅਤੇ ਸਮਰਪਣ ਦੇ ਨਾਲ-ਨਾਲ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਸੰਸਥਾ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਵਧੀਆ ਅਕਾਦਮਿਕ ਮਾਹੌਲ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨੂੰ ਆਤਿਸ਼ ਦੀ ਇਸ ਉਪਲਬਧੀ ’ਤੇ ਬੇਹੱਦ ਮਾਣ ਹੈ।












