ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ

ਪੰਜਾਬ

ਤੀਰਥ ਯਾਤਰਾ- ਆਪਸੀ ਭਾਈਚਾਰਾ , ਸੁਖਦ ਅਤੇ ਬੇਹਤਰੀਨ ਯਾਦਗਾਰੀ ਅਨੁਭਵ : ਕੁਲਵੰਤ ਸਿੰਘ

ਮੋਹਾਲੀ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੋਹਾਲੀ ਦੇ ਫੇਜ7, ਫੇਜ਼-9 ਅਤੇ ਪਿੰਡ ਕੰਬਾਲਾ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਨਾਲ ਭਰੀਆ ਇਹ ਬੱਸਾਂ ਵਿੱਚ ਮੌਜੂਦ ਸ਼ਰਧਾਲੂਆਂ ਦੇ ਚਿਹਰੇ ਤੇ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।
ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ, ਜਿਸ ਰਾਹੀਂ ਸੂਬੇ ਭਰ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕਿ ਕਈ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਸੰਗਤ ਦੇ ਰੂਪ ਵਿੱਚ ਨਹੀਂ ਕਰ ਪਾਉਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਆਵਾਜਾਈ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਦੇਣ ਦਾ ਇਹ ਉਪਰਾਲਾ ਸਰਕਾਰ ਦੀ ਲੋਕਾਂ ਨਾਲ ਸਿੱਧੀ ਸਾਂਝ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਆਮ ਨਾਗਰਿਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ।
ਅੱਜ ਰਵਾਨਾ ਕੀਤੀਆਂ ਗਈਆਂ 3 ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹੋਰ ਲੋਕ-ਭਲਾਈ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।
ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰbi ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਸੁਖਦ ਯਾਤਰਾ ਦਾ ਆਨੰਦ ਮਾਣਨ।ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਹਰਵਿੰਦਰ ਕੌਰ ਪਤਨੀ ਮਨਮੋਹਨ ਸਿੰਘ ਲੰਗ MC, ਵਿਕਰਮ ਸਿੰਘ ਸੰਧੂ, ਬਲਜਿੰਦਰ ਸਿੰਘ ਕੰਬਾਲਾ, ਅਵਤਾਰ ਸਿੰਘ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਰਮਨਪ੍ਰੀਤ ਕੌਰ ਪਤਨੀ ਹਰਮੇਸ਼ ਸਿੰਘ, ,ਦਰਸ਼ਨ ਸਿੰਘ ਮਟੋਰ, ਤਰਲੋਚਨ ਸਿੰਘ ਮਟੋਰ , ਚੇਅਰਮੈਨ ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੋਰ,ਪ੍ਰਬਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।