ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ :
ਅੱਜ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ CM ਨਿਵਾਸ ’ਤੇ ਦੁਪਹਿਰ 2 ਵਜੇ ਹੋਵੇਗੀ।ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।
ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੀਟਿੰਗ ਦੇ ਏਜੰਡੇ ਅਤੇ ਇਸ ਵਿੱਚ ਵਿਚਾਰੇ ਜਾਣ ਵਾਲੇ ਮੁੱਦਿਆਂ ਬਾਰੇ ਵੇਰਵੇ ਨਹੀਂ ਦਿੱਤੇ ਗਏ ਹਨ।
ਉਮੀਦ ਹੈ ਕਿ ਮੰਤਰੀ ਮੰਡਲ ਰਾਜ ਨਾਲ ਸਬੰਧਤ ਵੱਖ-ਵੱਖ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ‘ਤੇ ਵਿਚਾਰ ਕਰੇਗਾ।












