ਨਵਾਂਸ਼ਹਿਰ, 5 ਅਕਤੂਬਰ, ਬੋਲੇ ਪੰਜਾਬ ਬਿਊਰੋ :
ਨਵਾਂਸ਼ਹਿਰ ਵਿੱਚ ਇੱਕ ਨਿੱਜੀ ਬੱਸ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਦੋ ਵਿਦਿਆਰਥੀਆਂ ਅਤੇ ਬੱਸ ਕੰਡਕਟਰ ਦੀ ਮੌਤ ਹੋ ਗਈ, ਜਦਕਿ ਇੱਕ ਵਿਦਿਆਰਥੀ ਦੇ ਲਾਪਤਾ ਹੋਣ ਦੀ ਖਬਰ ਹੈ।
ਇਹ ਹਾਦਸਾ ਅੱਜ ਸੋਮਵਾਰ ਸਵੇਰੇ ਕਰੀਬ 5 ਵਜੇ ਬੰਗਾ ਨੇੜਲੇ ਪਿੰਡ ਮਾਜਰੀ ਕੋਲ ਵਾਪਰਿਆ। ਬੱਸ ਅੰਮ੍ਰਿਤਸਰ ਜਾ ਰਹੀ ਸੀ ਅਤੇ ਇਸ ਵਿੱਚ ਮਨਾਲੀ ਤੋਂ ਵਾਪਸ ਆ ਰਹੇ ਸੈਲਾਨੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਸਵਾਰ ਸਨ।
ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।












