ਮੋਹਾਲੀ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ:
ਵਾਰਡ ਨੰਬਰ 41, ਸੈਕਟਰ-86 ਮੋਹਾਲੀ ਵਿਖੇ ਅੱਜ ਸੇਵਾ ਸੰਕਲਪ ਯਾਤਰਾ ਦੇ ਪ੍ਰੋਗਰਾਮ ਵਿੱਚ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦਾ M.C. ਗੁਰਪ੍ਰੀਤ ਕੌਰ ਉੱਭਾ, ਉਨ੍ਹਾਂ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਪੰਜਾਬ ਸਰਦਾਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਸਮੂਹ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਵੇਵ ਅਸਟੇਟ ਗੇਟ ਨੰਬਰ-5 ਵਿਖੇ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਮਨੋਜ ਸ਼ਰਮਾ, ਗੁਲਸ਼ਨ ਸੂਦ ਅਤੇ ਜੇ.ਐਸ. ਰਾਣਾ ਸਮੇਤ ਭਾਜਪਾ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
M.C. ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਸਮੇਤ ਮੋਹਾਲੀ ਦੇ ਲੋਕਾਂ ਨਾਲ ਸਬੰਧਤ ਪੀਣ ਵਾਲਾ ਪਾਣੀ, ਸੀਵਰੇਜ, ਸਫ਼ਾਈ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਲਗਾਤਾਰ ਲੋਕਾਂ ਦੀ ਆਵਾਜ਼ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੱਕਾਂ, ਬੁਨਿਆਦੀ ਸਹੂਲਤਾਂ ਅਤੇ ਲੋਕ ਹਿੱਤ ਦੇ ਮੁੱਦਿਆਂ ਲਈ ਸਾਡੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ।












