ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ:- ਵਾਹਿਦਪੁਰੀ

ਚੰਡੀਗੜ੍ਹ ਪੰਜਾਬ

ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ ਜਥੇਬੰਦੀ ਦੀ ਮੀਟਿੰਗ ਹੋਈ


ਚੰਡੀਗੜ੍ਹ 8 ਅਕਤੂਬਰ ,ਬੋਲੇ ਪੰਜਾਬ ਬਿਊਰੋ;

“ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਖਿਲਾਫ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ,ਤਾਰ ਸਿੰਘ ਗਿੱਲ, ਸਿੰਦਰਪਾਲ ਸਿੰਘ ਮਾਨਸਾ, ਨੇਕ ਰਾਜ ਗੁਰਦਾਸਪੁਰ, ਤੇ ਕਿਸ਼ੋਰ ਚੰਦ ਗਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਜੋ 8% ਮਹਿੰਗਾਈ ਭੱਤਾ ਵਧਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਨੂੰ ਸਰਕਾਰ ਕੇਂਦਰ ਨਾਲੋਂ ਡੀ-ਲਿੰਕ ਕਰਨ ਦੀ ਸਾਜਿਸ਼ ਕਰਾਰ ਦਿੱਤਾ ਗਿਆ ਹੈ।

ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ,ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨਾਂ ਲਾਗੂ ਕਰਵਾਉਣਾ ਮੰਗ ਪੱਤਰ ਵਿੱਚ ਦਰਜ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਸਬੰਧੀ ਤਿਆਰੀ ਕੀਤੀ ਗਈ। ਅੱਜ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫਸਰ ਨਾਲ ਸੈਕਟਰ 35 ਏ ਵਿਖੇ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ ਤੇ ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕੀਤਾ ਗਿਆ ਜਿਸ ਵਿੱਚ ਮੁੱਖ ਕਾਰਜਕਾਰੀ ਅਫਸਰ ਵੱਲੋਂ ਜਥੇਬੰਦੀ ਨੂੰ ਮੰਗਾਂ ਸਬੰਧੀ ਵਿਸ਼ਵਾਸ ਦਵਾਇਆ ਗਿਆ ਕਿ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਦੀ ਪੋਲਸੀ ਅਧੀਨ ਇਨ ਸੋਰਸ ਕਰਨ ਵਾਸਤੇ ਬੀਓਡੀ ਵਿੱਚ ਰੈਗੂਲੇਸ਼ਨ ਪਾਸ ਕੀਤਾ ਗਿਆ ਹੈ ਤੇ ਅਗਲੀ ਪ੍ਰਕਿਰਿਆ ਜਲਦੀ ਨੇਪਰੇ ਚਾੜੀ ਜਾ ਰਹੀ ਹੈ। ਪਿਛਲੇ ਸਮੇਂ ਤੋਂ ਰਿਟਾਇਰ ਕਰਮਚਾਰੀਆਂ ਦੇ ਜੋ ਬਕਾਏ ਪੈਡਿੰਗ ਸਨ ਉਹ ਰਿਲੀਜ਼ ਕਰਵਾਏ ਗਏ, ਰੁਕੀਆਂ ਤਨਖਾਹਾਂ ਜਾਰੀ ਕਰਵਾਈਆਂ, ਪੁਰਾਣੀ ਪੈਨਸ਼ਨ ਸੀਵਰੇਜ ਬੋਰਡ ਚ ਲਾਗੂ ਕਰਨ ਵਾਸਤੇ ਇੱਕ ਮਹੀਨੇ ਦਾ ਸਮਾਂ ਮੰਗਿਆ ਗਿਆ ਤਾਂ ਜੋ ਵਿੱਤ ਮੰਤਰੀ ਵੱਲੋਂ ਮੰਗੀ ਗਈ ਰਿਪੋਰਟ ਸਹੀ ਤਿਆਰ ਹੋ ਸਕੇ ਮੰਗ ਪੱਤਰ ਸਬੰਧੀ ਹੋਰ ਮੰਗਾਂ ਤੇ ਵਿਚਾਰ ਕੀਤਾ ਗਿਆ ਅਤੇ ਸਾਰੇ ਮਸਲੇ ਜਲਦੀ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਅੱਜ ਦੀ ਮੀਟਿੰਗ ਵਿੱਚ ਪ੍ਰੇਮ ਕੁਮਾਰ ਗੁਰਦਾਸਪੁਰ, ਸੁਖਚੈਨ ਸਿੰਘ ਬਠਿੰਡਾ ਮੇਘ ਰਾਜ ਲੁਧਿਆਣਾ ਗੁਰਪ੍ਰੀਤ ਸਿੰਘ ਬਰਨਾਲਾ, ਹਰਪ੍ਰੀਤ ਸਿੰਘ, ਅਤੇ ਹੋਰ ਆਗੂ ਸ਼ਾਮਿਲ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।