ਕੰਮ ਪਸੰਦ ਆਏ ਤਾਂ ਵੋਟ ਪਾਇਓ, ਨਹੀਂ ਤਾਂ ਨਾ ਪਾਇਓ: ਕੁਲਜੀਤ ਰੰਧਾਵਾ

ਚੰਡੀਗੜ੍ਹ ਪੰਜਾਬ

ਲਾਲੜੂ 10 ਅਕਤੂਬਰ ,ਬੋਲੇ ਪੰਜਾਬ ਬਿਉਰੋ;

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਕੋਲ ਆਪਣੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣ ਜਾਣਗੇ। ਜੇਕਰ ਲੋਕਾਂ ਨੂੰ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਕਾਰਜ ਅਤੇ ਪੂਰੇ ਕੀਤੇ ਵਾਅਦੇ ਪਸੰਦ ਆਉਂਦੇ ਹਨ ਤਾਂ ਉਹ ਉਨ੍ਹਾਂ ਨੂੰ ਵੋਟ ਪਾਉਣ, ਨਹੀਂ ਤਾਂ ਵੋਟ ਨਾ ਪਾਉਣ। ਉਹ ਲਾਲੜੂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿੱਚ ਆਪਣੇ ਕੰਮਾਂ ਦਾ ਹਿਸਾਬ ਦੇਣ ਲਈ ਤਿਆਰ ਹਨ। ਉਨ੍ਹਾਂ ਅਨੁਸਾਰ ਲੋਕਾਂ ਨਾਲ ਜੁੜੇ ਮਸਲਿਆਂ ਦਾ ਹੱਲ ਕਰਨਾ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੀ ਹੈ। ਚੋਣਾਂ ਦੌਰਾਨ ਵੋਟਾਂ ਮੰਗਣ ਦਾ ਆਧਾਰ ਸਿਆਸੀ ਦਾਅਵਿਆਂ ਦੀ ਬਜਾਏ ਲੋਕਾਂ ਲਈ ਕੀਤੇ ਕੰਮ ਹੋਣੇ ਚਾਹੀਦੇ ਹਨ।ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਲੰਮੇ ਸਮੇਂ ਤੋਂ ਅਟਕੇ ਕਈ ਕੰਮ ਮੁਕੰਮਲ ਕਰਵਾਏ ਗਏ ਹਨ। ਇਨ੍ਹਾਂ ਵਿੱਚ ਲਾਲੜੂ ਦਾ ਹਸਪਤਾਲ, ਬੱਸ ਅੱਡਾ, ਪਸ਼ੂ ਹਸਪਤਾਲ, ਸੀਵਰੇਜ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਘੱਗਰ ਦਰਿਆ ’ਤੇ ਟਿਵਾਣਾ ਪੁਲ ਸਮੇਤ ਹੋਰ ਵਿਕਾਸ ਕਾਰਜ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਾਂ ਦਾ ਅਸਲ ਮੁਲਾਂਕਣ ਲੋਕਾਂ ਨੇ ਕਰਨਾ ਹੈ ਅਤੇ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਕੀਤੇ ਕੰਮ ਜਨਤਕ ਹਿੱਤ ਵਿੱਚ ਹਨ ਤਾਂ ਹੀ ਉਨ੍ਹਾਂ ਨੂੰ ਮੁੜ ਮੌਕਾ ਦੇਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।