ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਇਸ ਸਬੰਧ ਵਿੱਚ, ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।