12 ਦਸੰਬਰ ਦੀ ਦਿੱਲੀ ਰੈਲੀ ਦੀ ਤਿਆਰੀ ਲਈ ਪ.ਸ.ਸ.ਫ. ਦੀ ਬਰਨਾਲਾ ਵਿਖੇ 26 ਅਕਤੂਬਰ ਨੂੰ ਸੂਬਾਈ ਕਨਵੈਨਸ਼ਨ

ਚੰਡੀਗੜ੍ਹ ਪੰਜਾਬ

ਕਨਵੈਨਸ਼ਨ ਨੂੰ ਕੌਮੀਂ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ

ਚੰਡੀਗੜ੍ਹ , 12 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਬੈਨਰ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਦੇ ਵਿਰੁੱਧ ਰਾਮ ਲੀਲਾ ਗਰਾਊਂਡ ਦਿੱਲੀ ਵਿਖੇ ਇੱਕ ਵਿਸ਼ਾਲ ਕੌਮੀਂ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਇਸ ਕੌਮੀਂ ਰੈਲੀ ਦੀ ਤਿਆਰੀ ਸਬੰਧੀ ਪ.ਸ.ਸ.ਫ. ਵਲੋਂ ਮਿਤੀ 26 ਅਕਤੂਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਇੱਕ ਸੂਬਾ ਪੱਧਰੀ ਪ੍ਰਤੀਨਿਧ ਕਨਵੈਨਸ਼ਨ ਕੀਤੀ ਜਾ ਰਹੀ ਹੈ ਜਿਸ ਵਿੱਚ ਪ.ਸ.ਸ.ਫ. ਦੇ ਸੂਬਾ ਕਮੇਟੀ ਮੈਂਬਰ, ਪ.ਸ.ਸ.ਫ. ਨਾਲ ਸਬੰਧਿਤ ਜੱਥੇਬੰਦੀਆਂ ਦੇ ਆਗੂ ਅਤੇ ਐਕਟਿਵ ਕਾਰਕੁੰਨ ਸ਼ਮੂਲੀਅਤ ਕਰ ਰਹੇ ਹਨ।ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਾਇਸ ਪ੍ਰਧਾਨ ਸਾਥੀ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਦਿੱਲੀ ਰੈਲੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਇਸ ਤਿਆਰੀ ਕਨਵੈਨਸ਼ਨ ਨੂੰ ਸੰਬੋਧਨ ਕਰਨ ਲਈ ਕੌਮੀਂ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਕੌਮੀਂ ਵੌਮੈਨ ਸਬ-ਕਮੇਟੀ ਦੀ ਮੈਂਬਰ ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਇਸ ਕਨਵੈਨਸ਼ਨ ਵਿੱਚ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀਆਂ ਸੂਬਾਈ ਆਗੂਆਂ ਵਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।ਕੌਮੀਂ ਕਾਰਜਕਾਰਣੀ ਕਮੇਟੀ ਮੈਂਬਰ ਕਰਮਜੀਤ ਸਿੰਘ ਬੀਹਲਾ ਅਤੇ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਪਣੀ ਗੱਦੀ ਨੂੰ ਕਾਇਮ ਰੱਖਣ ਲਈ ਦੇਸ਼ ਅੰਦਰ ਅਰਾਜਕਤਾ ਫੈਲਾਈ ਜਾ ਰਹੀ ਹੈ ਅਤੇ ਘੱਟ ਗਿਣਤੀ ਕੌਮਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰੀ ਸਿਖਰਾਂ ਤੇ ਹੈ। ਉਹਨਾਂ ਕਿਹਾ ਕਿ 12 ਦਸੰਬਰ ਦੀ ਦਿੱਲੀ ਰੈਲੀ ਜਿਹਨਾਂ ਮੰਗਾਂ ਲਈ ਕੀਤੀ ਜਾ ਰਹੀ ਹੈ ਉਹਨਾਂ ਵਿੱਚ ਮੁੱਖ ਮੰਗਾਂ ਹਨ ਕਿ ਸਾਰੇ ਹੀ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਬਰਾਬਰ ਕੰਮ- ਬਰਾਬਰ ਤਨਖਾਹ ਦਿੱਤੀ ਜਾਵੇ, ਖਾਲੀ ਅਸਾਮੀਆਂ ਨੂੰ ਪੱਕੇ ਤੌਰ ਤੇ ਭਰਤੀ ਕਰਕੇ ਭਰਿਆ ਜਾਵੇ, 31-12-2003 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਰਡ ਰੱਦ ਕੀਤੇ ਜਾਣ, ਸਰਕਾਰੀ ਸਕੂਲਾਂ ਨੂੰ ਬੰਦ ਕਰਨਾ ਰੋਕਿਆ ਜਾਵੇ, ਅਧਿਆਪਕਾਂ ਤੇ ਲਗਾਈ ਟੈਟ ਦੀ ਸ਼ਰਤ ਹਟਾਈ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਬਕਾਇਆਂ ਸਹਿਤ ਯਕ-ਮੁਸ਼ਤ ਜਾਰੀ ਕੀਤੀਆਂ ਜਾਣ, ਕੈਸ਼ਲੈਸ ਹੈਲਥ ਸਕੀਮ ਮੁੜ ਚਾਲੂ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਦੇ ਨਾਲ ਹੀ ਕੇਂਦਰ ਸਰਕਾਰ ਵਿਰੁੱਧ ਵੀ ਕੀਤੇ ਜਾ ਰਹੇ ਸੰਘਰਸ਼ ਵਿੱਚ ਸੂਬੇ ਭਰ ਤੋਂ ਮੁਲਾਜ਼ਮ 12 ਦਸੰਬਰ ਦੀ ਦਿੱਲੀ ਰੈਲੀ ਵਿੱਚ ਭਰਵੀਂ ਅਮੂਲੀਅਤ ਕਰਨਗੇ, ਜਿਸ ਸਬੰਧੀ ਪ੍ਰਾਂਤ ਅੰਦਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਗੂਆਂ ਵਲੋਂ ਸਮੂਹ ਮੈਂਬਰਾਂ ਨੂੰ 26 ਅਕਤੂਬਰ ਦੀ ਬਰਨਾਲਾ ਕਨਵੈਂਨਸ਼ਨ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।