ਅੰਮ੍ਰਿਤਸਰ, 13 ਅਕਤੂਬਰ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਪੰਜ ਮੋਡੀਊਲਾਂ (ਗਰੋਹਾਂ) ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਦਸ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਛੇ ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫੀਮ, ਨਸ਼ੇ ਦੀ ਵਿਕਰੀ ਤੋਂ ਪ੍ਰਾਪਤ 12.90 ਲੱਖ ਰੁਪਏ ਦੀ ਨਕਦੀ, 12 ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਮੰਗਲਵਾਰ ਨੂੰ ਆਪਣੇ ‘ਐਕਸ’ (X) ਹੈਂਡਲ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਪੰਜ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ ਇਹ ਬਰਾਮਦਗੀਆਂ ਕੀਤੀਆਂ ਹਨ।












