ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੇ ਮੂੰਹ ਤੇ ਵੱਡੀ ਚਪੇੜ ਹੈ – ਮਨਪ੍ਰੀਤ ਸਿੰਘ ਇਯਾਲੀ

ਚੰਡੀਗੜ੍ਹ ਪੰਜਾਬ

ਡੱਟ ਕੇ ਪਰਿਵਾਰ ਦੇ ਨਾਲ ਖੜ੍ਹੇ ਹਾਂ, ਪਰਿਵਾਰ ਦੀ ਸੁਰਿੱਖਆ ਯਕੀਨੀ ਬਣੇ – ਇਯਾਲੀ

ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਗੁਰ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਸਰਦਾਰ ਇਯਾਲੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ,ਪੰਜਾਬ ਦੀ ਧਰਤੀ ਤੇ ਆਏ ਦਿਨ ਖੂਨ ਡੁੱਲ ਰਿਹਾ ਹੈ, ਇਹ ਅਤਿ ਮੰਦਭਾਗਾ ਤੇ ਦੁਖਦਾਈ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਨਸ਼ਿਆਂ ਖਿਆਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦਾ ਕਤਲ ਹੋ ਜਾਣਾ,ਚਿੰਤਾਜਨਕ ਰੁਝਾਨ ਹੈ।

ਸਰਦਾਰ ਇਯਾਲੀ ਨੇ ਕਿਹਾ ਕਿ, ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੇ ਮੂੰਹ ‘ਤੇ ਵੱਡੀ ਚਪੇੜ ਹੈ। ਸਰਦਾਰ ਇਯਾਲੀ ਨੇ ਕਿਹਾ ਕਿ, ਇੱਕ ਪਾਸੇ ਸਰਕਾਰ “ਯੁੱਧ ਨਸ਼ਿਆਂ ਵਿਰੁੱਧ “ਬਗੈਰ ਨਤੀਜਾ ਕੈਂਪੇਨ ਉੱਪਰ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਦੂਜੇ ਪਾਸੇ ਮੂੰਹ ਬੋਲਦੀ ਤਸਵੀਰ ਹੈ ਕਿ, ਨਸ਼ਿਆਂ ਖਿਲਾਫ ਅਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਦਿਨ ਦਿਹਾੜੇ ਕਤਲ ਹੋ ਰਿਹਾ ਹੈ।

ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਨਿੱਘਰ ਚੁੱਕੀ ਹੈ ਕਿ ਆਮ ਸ਼ਹਿਰੀ ਘਰੋਂ ਬਾਹਰ ਨਿਕਲਣ ਲੱਗਿਆਂ ਵੀ ਖੌਫ਼ ਮਹਿਸੂਸ ਕਰ ਰਿਹਾ ਹੈ। ਆਏ ਦਿਨ ਕਤਲ, ਫ਼ਿਰੌਤੀ ਅਤੇ ਲੁੱਟ ਦੀਆਂ ਘਟਨਾਵਾਂ ਨੇ ਪੰਜਾਬ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਵਿੱਚ ਅਜਿਹਾ ਕੋਈ ਦਿਨ ਨਹੀਂ ਹੈ, ਜਿਸ ਦਿਨ ਮੰਦਭਾਗੀਆਂ ਘਟਨਾਵਾਂ ਸਾਹਮਣੇ ਨਾ ਆਈਆਂ ਹੋਣਾ। ਸਰਦਾਰ ਇਯਾਲੀ ਨੇ ਕਿਹਾ ਕਿ, ਜੇਕਰ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ, ਤਾਂ ਆਮ ਜਨਤਾ ਦਾ ਕੀ ਬਣੇਗਾ?

ਸਰਦਾਰ ਇਯਾਲੀ ਨੇ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ, ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਉਸ ਦੀ ਟੀਮ ਮੈਬਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਸਰਦਾਰ ਇਯਾਲੀ ਨੇ ਕਿਹਾ ਕਿ, ਓਹਨਾ ਦੀ ਪਾਰਟੀ ਪੂਰੀ ਤਰਾਂ ਡੱਟ ਕੇ ਝੋਟੇ ਦੇ ਪਰਿਵਾਰ ਨਾਲ ਖੜੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।