ਪਰਮਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਕੇ ਫ਼ਰਾਰ ਹੋਇਆ ਕੈਮਿਸਟ ਰਾਜਸਥਾਨ ਤੋਂ ਗ੍ਰਿਫ਼ਤਾਰ 

ਚੰਡੀਗੜ੍ਹ ਪੰਜਾਬ

ਮਾਨਸਾ, 14 ਅਕਤੂਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਮਾਨਸਾ ਵਿੱਚ ਦਿਨ-ਦਿਹਾੜੇ ਨਸ਼ਾ-ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ (45) ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ, ਮੁਲਜ਼ਮ ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੂਰੀ ਜਾਣਕਾਰੀ ਅੱਜ (14 ਅਕਤੂਬਰ) ਮਾਨਸਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।