ਮੈਡ ਸੰਧੂ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਅਸਲਾ ਬਰਾਮਦ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 14 ਅਕਤੂਬਰ, ਬੋਲੇ ਪੰਜਾਬ ਬਿਊਰੋ :

ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (ਉਰਫ਼ ਮਧੂਸੂਦਨ) ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਮੁੰਬਈ ਏ.ਟੀ.ਐਸ. (ATS) ਦੇ ਸਹਿਯੋਗ ਨਾਲ ਕੀਤੀ ਗਈ।

ਪੁਲਿਸ ਨੇ ਮੁਲਜ਼ਮ ਕੋਲੋਂ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਮੈਡ ਸੰਧੂ ਦਾ ਕਤਲ 3 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਕੀਤਾ ਗਿਆ ਸੀ। ਉਹ ਲੋਹਾਰਕਾ ਰੋਡ ‘ਤੇ ਸਥਿਤ ਇੱਕ ਕਾਰ-ਵਾਸ਼ਿੰਗ ਸੈਂਟਰ ‘ਤੇ ਆਪਣੀ ਗੱਡੀ ਲੈਣ ਗਿਆ ਸੀ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਬਹੁਤ ਨੇੜਿਓਂ ਉਸ ਦੀ ਛਾਤੀ ਵਿੱਚ ਗੋਲੀਆਂ ਮਾਰ ਦਿੱਤੀਆਂ ਸਨ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਮਧੂਸੂਦਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।