ਮਾਨਸਾ, 14 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਮਾਨਸਾ ਵਿੱਚ ਦਿਨ-ਦਿਹਾੜੇ ਨਸ਼ਾ-ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ (45) ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ, ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਇਸ ਦੌਰਾਨ, ਸਿੱਖ ਜਥੇਬੰਦੀਆਂ ਨੇ ਅੱਜ ਮਾਨਸਾ ਬੰਦ ਦਾ ਸੱਦਾ ਦਿੱਤਾ ਹੈ; ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਹਨ। ਲੋਕਾਂ ਨੂੰ ਪੀੜਤ ਪਰਿਵਾਰ ਦੇ ਹੱਕ ਵਿੱਚ ਖੜ੍ਹਨ ਦੀ ਅਪੀਲ ਕੀਤੀ ਜਾ ਰਹੀ ਹੈ। ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ, ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਹੈ।












