ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ :
ਮੋਹਾਲੀ ਵਿੱਚ ਕਾਂਗਰਸੀ ਆਗੂ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ; ਘਰ ‘ਤੇ ਕਰੀਬ ਅੱਠ ਰਾਊਂਡ ਫਾਇਰ ਕੀਤੇ ਗਏ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਰ ਦੀਆਂ ਕੰਧਾਂ ਅਤੇ ਮੁੱਖ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਸਾਬਕਾ ਕਾਂਗਰਸੀ ਕੌਂਸਲਰ ਨੀਤੂ ਚੌਧਰੀ ਦੇ ਘਰ ‘ਤੇ ਹੋਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਘਰ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਗੈਂਗਸਟਰ ਡੋਨੀ ਬਲ ਦੇ ਗੈਂਗ ਵੱਲੋਂ ਧਮਕੀਆਂ ਮਿਲ ਰਹੀਆਂ ਸਨ।
ਸਬੂਤ ਇਕੱਠੇ ਕਰਨ ਲਈ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਅਤੇ ਚੱਲੀਆਂ ਹੋਈਆਂ ਗੋਲੀਆਂ ਦੇ ਖੋਲ ਜਾਂਚ ਲਈ ਭੇਜ ਦਿੱਤੇ ਗਏ ਹਨ।












