12, 13 ਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋਣਗੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ: ਕਾਲਕਾ, ਕਾਹਲੋਂ

ਨੈਸ਼ਨਲ ਪੰਜਾਬ

ਅਖੰਡ ਕੀਰਤਨੀ ਜੱਥੇ ਵਲੋਂ ਸਾਲਾਨਾ ਸਮਾਗਮ ਦੀ ਹੋਈ ਸ਼ੁਰੂਆਤ, ਕਾਲਕਾ ਕਾਹਲੋਂ ਨੇ ਭਰੀ ਹਾਜ਼ਿਰੀ

ਨਵੀਂ ਦਿੱਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-:

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮ 12, 13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਅਖੰਡ ਕੀਰਤਨੀ ਜੱਥੇ ਵੱਲੋਂ ਦੇਵ ਨਗਰ ਵਿਖੇ ਸਾਲਾਨਾ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੂਰਾ ਸਾਲ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਗਏ ਹਨ। ਹੁਣ ਸ਼ਹੀਦੀ ਵਰ੍ਹੇ ਦੇ ਸਮਾਪਤੀ ਸਮਾਗਮਾਂ ਦੀ ਲੜੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਸ੍ਰੀ ਸਹਿਜ ਪਾਠਾਂ ਦੀ ਲੜੀ ਵੀ ਆਰੰਭ ਹੋ ਚੁੱਕੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਹੜੇ ਸ਼ਰਧਾਲੂ ਅਜੇ ਤੱਕ ਇਸ ਲੜੀ ਦਾ ਹਿੱਸਾ ਨਹੀਂ ਬਣੇ, ਉਹ ਬਿਨਾਂ ਦੇਰੀ ਇਸ ਨਾਲ ਜੁੜਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸ਼ਹੀਦੀ ਵਰ੍ਹੇ ਦੇ ਸਮਾਗਮਾਂ ਦੀ ਸ਼ੁਰੂਆਤ ਲਾਲ ਕਿਲ੍ਹੇ ਤੋਂ ਹੋਈ ਸੀ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਇਹ ਇਤਿਹਾਸਕ ਮੌਕਾ ਪੂਰੀ ਦੁਨੀਆ ਨੇ ਵੇਖਿਆ। ਇਸੇ ਤਰ੍ਹਾਂ ਸਮਾਪਤੀ ਸਮਾਗਮ ਵੀ ਵਿਸ਼ਾਲ ਪੱਧਰ ’ਤੇ ਕਰਵਾਏ ਜਾਣਗੇ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਅਖੰਡ ਕੀਰਤਨੀ ਜੱਥੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੱਥੇ ਵੱਲੋਂ ਹਰ ਸਾਲ ਵੱਡੇ ਪੱਧਰ ’ਤੇ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਅਤੇ ਗੁਰਬਾਣੀ ਨਾਲ ਜੋੜਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।