ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ’ਚ ਨਸ਼ਿਆਂ ਨਾਲ ਸਬੰਧਿਤ ਤਿੰਨ ਮਾਮਲਿਆਂ ’ਚ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ’ਚ ਨਸ਼ਿਆਂ  ਦੇ ਮੁੱਦੇ ’ਤੇ ਸਿਆਸੀ ਮਾਹੌਲ ਭਖਾਉਣ ਦੇ ਰੌਂਅ ’ਚ ਆ ਗਈ ਹੈ। ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ।

ਉਨ੍ਹਾਂ  ਕਿਹਾ ਕਿ ਜਦੋਂ ਇਸ ਵੇਲੇ ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਿਹਾ ਹੈ ਤਾਂ ਉਸ ਵੇਲੇ ਪੰਜਾਬ ਦੇ ਭਵਿੱਖ ਲਈ ਸਖ਼ਤ ਫ਼ੈਸਲੇ ਲੈਣ ਵਾਲੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਹਿਯੋਗ ਦੇਣ। ਪਤਾ ਲੱਗਿਆ ਹੈ ਕਿ ਪੰਜਾਬ ਭਾਜਪਾ ਕੋਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ ਕੋਈ ਰਸਮੀ ਸੂਚਨਾ ਨਹੀਂ ਪਹੁੰਚੀ ਹੈ।

ਰਿਪੋਰਟਾਂ ਹਨ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਆ ਰਹੇ ਹਨ। ਇਸ ਲਈ ਬਕਾਇਦਾ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਭਾਜਪਾ ਦੇ ਨੇਤਾ ਅਤੇ ਇੱਕ ਉਚ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਉਸ ਦਿਨ ਦੁਸਿਹਰੇ ਦੇ ਤਿਉਹਾਰ ਹੋਣ ਦੇ ਬਾਵਜੂਦ ਅਮਿਤ ਸ਼ਾਹ ਮਾਨਸਾ ਪੁੱਜ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।