ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਮਿਲਣ ਤੱਕ ਰੋਸ ਵਜੋਂ ਅੱਜ ਤੋਂ ਕਾਲੀ ਪੱਗ ਬੰਨ੍ਹਣੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਜ ਕਾਲੀ ਪੱਗ ਬੰਨ੍ਹ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ। ਢਿੱਲੋਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ’ਚ ਨਿਆਂ ਨਹੀਂ ਮਿਲਦਾ, ਉਹ ਕਾਲੀ ਪੱਗ ਹੀ ਬੰਨ੍ਹਣਗੇ। ਉਨ੍ਹਾਂ ਆਪਣੀ ਪਾਰਟੀ ਦੇ ਆਗੂਆਂ ਨੂੰ ਕਾਲੀ ਪੱਗ ਬੰਨ੍ਹਣ ਦੀ ਅਪੀਲ ਕੀਤੀ ਹੈ।ਦੱਸਣਯੋਗ ਹੈ ਕਿ ਸ਼ਨਿਚਰਵਾਰ ਨੂੰ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣ ਪਹੁੰਚੇ ਸਨ ਤਾਂ ਉੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਨਾਲ ਰੋਸ ਪ੍ਰਗਟ ਕੀਤਾ ਜਾਵੇ। ਇਸ ਅਪੀਲ ਨੂੰ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ Qਅਤੇ ਸੰਗਤ ਨੇ ਪ੍ਰਵਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਸੰਘਰਸ਼ ਵਿੱਚ ਹਰ ਪੱਧਰ ’ਤੇ ਨਾਲ ਖੜ੍ਹੇਗੀ।












