ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ

ਖੇਡਾਂ ਚੰਡੀਗੜ੍ਹ ਪੰਜਾਬ

ਚੰਡੀਗੜ੍ਹ 24 ਅਕਤੂਬਰ ,ਬੋਲੇ ਪੰਜਾਬ ਬਿਊਰੋ;

ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਚਾਰ ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ’ਤੇ 180 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 19.5 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ ਅਤੇ ਮੈਚ ਆਪਣੇ ਨਾਂ ਕਰ ਲਿਆ। ਇਸ ਜਿੱਤ ਨਾਲ ਭਾਰਤ ਸੀਰੀਜ਼ ਵਿਚ 2-0 ਨਾਲ ਅੱਗੇ ਹੋ ਗਿਆ ਹੈ।

ਇਸ ਤੋਂ ਪਹਿਲਾਂ ਗਲੇਨ ਫਿਲਿਪਸ ਅਤੇ ਬੇਵੋਨ ਜੈਕਬਜ਼ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਭਾਰਤ ਵਿਰੁੱਧ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ 20 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ।

ਨਿਊਜ਼ੀਲੈਂਡ ਨੇ ਟਾਸ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਵਰਪਲੇਅ ਦੇ ਛੇ ਓਵਰਾਂ ਵਿੱਚ ਹੀ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ। ਅਰਸ਼ਦੀਪ ਸਿੰਘ ਨੇ ਦੂਜੇ ਓਵਰ ਵਿੱਚ ਟਿਮ ਸੀਫਰਟ (7) ਨੂੰ ਤਿਲਕ ਵਰਮਾ ਹੱਥੋਂ ਕੈਚ ਕਰਵਾਇਆ। ਅਗਲੇ ਓਵਰ ਵਿੱਚ ਭੁਵਨੇਸ਼ਵਰ ਕੁਮਾਰ ਨੇ ਡੈਰਿਲ ਮਿਚੇਲ (6) ਨੂੰ ਆਊਟ ਕਰ ਦਿੱਤਾ। ਪ੍ਰਿੰਸ ਯਾਦਵ ਨੇ ਛੇਵੇਂ ਓਵਰ ਵਿੱਚ ਫਿਨ ਐਲਨ (16) ਦੀ ਵਿਕਟ ਹਾਸਲ ਕੀਤੀ। ਛੇ ਓਵਰਾਂ ਮਗਰੋਂ ਨਿਊਜ਼ੀਲੈਂਡ ਦਾ ਸਕੋਰ ਤਿੰਨ ਵਿਕਟਾਂ ’ਤੇ 43 ਦੌੜਾਂ ਸੀ। ਫਿਲਿਪਸ ਤੇ ਜੈਕਬਜ਼ ਨੇ ਸੰਭਾਲੀ ਪਾਰੀ

ਇਸ ਤੋਂ ਬਾਅਦ ਫਿਲਿਪਸ ਅਤੇ ਜੈਕਬਜ਼ ਨੇ ਸੰਭਲ ਕੇ ਖੇਡਦਿਆਂ ਪਾਰੀ ਨੂੰ ਅੱਗੇ ਵਧਾਇਆ। ਭਾਰਤੀ ਗੇਂਦਬਾਜ਼ਾਂ ਨੇ ਅਗਲੇ ਚਾਰ ਓਵਰਾਂ ਵਿੱਚ ਸਿਰਫ਼ 23 ਦੌੜਾਂ ਦਿੱਤੀਆਂ ਅਤੇ 10 ਓਵਰਾਂ ਮਗਰੋਂ ਨਿਊਜ਼ੀਲੈਂਡ ਦਾ ਸਕੋਰ ਤਿੰਨ ਵਿਕਟਾਂ ’ਤੇ 63 ਦੌੜਾਂ ਸੀ। ਹਾਲਾਂਕਿ ਦੋਵਾਂ ਬੱਲੇਬਾਜ਼ਾਂ ਨੇ ਤੇਜ਼ੀ ਨਾਲ ਦੌੜਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ 14 ਓਵਰਾਂ ਵਿੱਚ ਸਕੋਰ 104 ਤੱਕ ਪਹੁੰਚਾ ਦਿੱਤਾ।

ਫਿਲਿਪਸ ਨੇ 33 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਜਦਕਿ ਜੈਕਬਜ਼ ਨੇ ਅਗਲੇ ਓਵਰ ਵਿੱਚ 40 ਗੇਂਦਾਂ ’ਤੇ ਪੰਜਾਹ ਦੌੜਾਂ ਬਣਾਈਆਂ। ਦੋਵਾਂ ਨੇ ਇਸੇ ਓਵਰ ਵਿੱਚ ਤੀਜੀ ਵਿਕਟ ਲਈ 100 ਦੌੜਾਂ ਦੀ ਸਾਂਝੇਦਾਰੀ ਵੀ ਪੂਰੀ ਕੀਤੀ।

ਅਰਸ਼ਦੀਪ ਨੇ 18ਵੇਂ ਓਵਰ ਵਿੱਚ ਫਿਲਿਪਸ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਨੂੰ ਤੋੜਿਆ। ਫਿਲਿਪਸ ਨੇ 43 ਗੇਂਦਾਂ ਵਿੱਚ 70 ਦੌੜਾਂ ਬਣਾਈਆਂ, ਜਿਸ ਵਿੱਚ ਚਾਰ ਛੱਕੇ ਅਤੇ ਚਾਰ ਚੌਕੇ ਸ਼ਾਮਲ ਸਨ। ਨਿਤੀਸ਼ ਰੈੱਡੀ ਨੇ 19ਵੇਂ ਓਵਰ ਵਿੱਚ ਜੈਕਬਜ਼ ਨੂੰ ਆਊਟ ਕੀਤਾ। ਉਸ ਨੇ 40 ਗੇਂਦਾਂ ਵਿੱਚ ਅਰਧ ਸੈਂਕੜਾ ਜੜਿਆ। ਮਾਈਕਲ ਬ੍ਰੇਸਵੈੱਲ ਨੇ ਆਉਂਦਿਆਂ ਹੀ ਛੱਕਾ ਮਾਰਿਆ।

ਪ੍ਰਿੰਸ ਯਾਦਵ ਨੇ ਆਖ਼ਰੀ ਓਵਰ ਵਿੱਚ ਸਿਰਫ਼ ਨੌਂ ਦੌੜਾਂ ਦਿੱਤੀਆਂ। ਭਾਰਤ ਵੱਲੋਂ ਅਰਸ਼ਦੀਪ ਨੇ ਚਾਰ ਓਵਰਾਂ ਵਿੱਚ 33 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ ਜਦਕਿ ਪ੍ਰਿੰਸ ਯਾਦਵ ਨੇ 30 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤੀ। ਭੁਵਨੇਸ਼ਵਰ ਕੁਮਾਰ ਨੇ ਚਾਰ ਓਵਰਾਂ ਵਿੱਚ 50 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।