ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੀ ਨਿਰਪੱਖ ਜਾਂਚ ਹੋਵੇ: ਕੌਂਸਲਰ ਗੁਰਪ੍ਰੀਤ ਕੌਰ ਉੱਭਾ

ਪੰਜਾਬ

ਪਰਵਿੰਦਰ ਸਿੰਘ ਬਗੈਰਾ ਸਮੇਤ ਸਾਹਮਣੇ ਆਏ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਕੇ, ਸਬੂਤ ਮਿਲਣ ’ਤੇ FIR ਦਰਜ ਕੀਤੀ ਜਾਵੇ

ਮੋਹਾਲੀ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ:

ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੇ ਮਾਮਲੇ ਸਬੰਧੀ ਕੌਂਸਲਰ ਵਾਰਡ ਨੰਬਰ 41, ਮੋਹਾਲੀ, ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ।
ਉਨ੍ਹਾਂ ਦੱਸਿਆ ਕਿ 10 ਜੁਲਾਈ 2026 ਨੂੰ ਉਨ੍ਹਾਂ ਨੇ ਮੇਅਰ, ਡਿਪਟੀ ਕਮਿਸ਼ਨਰ ਮੋਹਾਲੀ ਅਤੇ ਕਮਿਸ਼ਨਰ, ਨਗਰ ਨਿਗਮ ਮੋਹਾਲੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਪਿੰਡ ਨਾਨੂੰ ਮਾਜਰਾ ਅਤੇ ਸੰਭਾਲਕੀ ਦੀਆਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਅਨੁਸਾਰ, ਹੁਣ ਤੱਕ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਪਿੰਡ ਸੰਭਾਲਕੀ ਦੀ ਲਗਭਗ 9 ਏਕੜ ਪੰਚਾਇਤੀ ਜ਼ਮੀਨ ਅਤੇ ਪਿੰਡ ਨਾਨੂੰ ਮਾਜਰਾ ਦੀ ਕਰੀਬ ਡੇਢ ਏਕੜ ਸਰਕਾਰੀ ਜ਼ਮੀਨ ਸਬੰਧੀ ਕਥਿਤ ਨਾਜਾਇਜ਼ ਕਬਜ਼ਿਆਂ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
MC ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਪਿੰਡ ਨਾਨੂੰ ਮਾਜਰਾ ਦੇ ਮਾਮਲੇ ਵਿੱਚ ਪਰਵਿੰਦਰ ਸਿੰਘ ਬਗੈਰਾ ਸਮੇਤ ਕੁਝ ਹੋਰ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ। ਉਨ੍ਹਾਂ ਦੀ ਭੂਮਿਕਾ ਬਾਰੇ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਅਪਰਾਧ ਸਾਬਤ ਕਰਨ ਵਾਲੇ ਸਬੂਤ ਮਿਲਦੇ ਹਨ, ਤਾਂ ਲਾਗੂ ਕਾਨੂੰਨੀ ਧਾਰਾਵਾਂ ਤਹਿਤ FIR ਦਰਜ ਕਰਕੇ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨਗਰ-ਨਿਗਮ ਪ੍ਰਸ਼ਾਸਨ,ਮੇਅਰ ਨਗਰ ਨਿਗਮ,ਪੰਚਾਇਤੀ ਵਿਭਾਗ ਤੇ ਜਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਥਿਤ ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ 10 ਜੁਲਾਈ ਨੂੰ ਦਿੱਤੀ ਸ਼ਿਕਾਇਤ ’ਤੇ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਜਾਵੇ। ਸੰਭਾਲਕੀ ਤੇ ਨਾਨੂੰ ਮਾਜਰਾ ਪਿੰਡਾ ਦੀਆ ਵਾਹੀਯੋਗ ਪੰਚਾਇਤੀ ਜ਼ਮੀਨਾ ਨੂੰ ਬੋਲੀ ਕਰਵਾ ਕੇ ਠੇਕੇ ਤੇ ਦਿੱਤਾ ਜਾਵੇ
ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨ ਲੋਕਾਂ ਦੀ ਸਾਂਝੀ ਸੰਪਤੀ ਹੈ ਅਤੇ ਇਸ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਪੱਖਪਾਤ ਦੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।