ਸ਼ਰਦ ਪੂਰਨਿਮਾ ਭਜਨ ਜੈਮਿੰਗ ਸਮਾਗਮ ਵਿੱਚ ਗੁਰਪ੍ਰੀਤ ਕੌਰ ਉੱਭਾ ਨੇ ਕੀਤੀ ਸ਼ਿਰਕਤ; ਬੱਚਿਆਂ ਨੂੰ ਇਨਾਮ ਦੇ ਕੇ ਕੀਤਾ ਸਨਮਾਨਿਤਵੇਵ ਅਸਟੇਟ, ਸੈਕਟਰ 85

ਪੰਜਾਬ


ਮੋਹਾਲੀ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ;
ਵੇਵ ਐਸਟੇਟ, ਸੈਕਟਰ 85, ਮੋਹਾਲੀ ਵਿਖੇ ਬਾਲਾਜੀ ਸੰਕੀਰਤਨ ਮੰਡਲ, ਵੇਵ ਅਸਟੇਟ ਵੱਲੋਂ ਸ਼ਰਦ ਪੂਰਨਿਮਾ ਦੇ ਸ਼ੁਭ ਮੌਕੇ ’ਤੇ ਭਜਨ ਜੈਮਿੰਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀਮਤੀ ਗੁਰਪ੍ਰੀਤ ਕੌਰ ਉੱਭਾ, ਐਮ.ਸੀ. ਵਾਰਡ ਨੰਬਰ 41, ਮੋਹਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਸਮਾਗਮ ਦਾ ਉਦਘਾਟਨ ਕੀਤਾ।
ਸਮਾਗਮ ਦੌਰਾਨ ਬੱਚਿਆਂ ਲਈ ਪੇਂਟਿੰਗ ਅਤੇ ਡਾਂਸ ਮੁਕਾਬਲੇ ਕਰਵਾਏ ਗਏ। ਦੋਵਾਂ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਬੱਚਿਆਂ ਦੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨਾ ਸੀ।
ਸਮਾਗਮ ਦੀ ਖ਼ਾਸ ਖਿੱਚ ਰਾਘਵ ਰਾਜਾ ਵੱਲੋਂ ਵੈਸਟਰਨ ਸਟਾਈਲ ਵਿੱਚ ਪੇਸ਼ ਕੀਤੇ ਗਏ ਭਜਨ ਰਹੇ, ਜਿਨ੍ਹਾਂ ਰਾਹੀਂ ਭਗਤੀ ਅਤੇ ਆਧੁਨਿਕ ਸੰਗੀਤ ਦਾ ਸੁੰਦਰ ਸੁਮੇਲ ਦੇਖਣ ਨੂੰ ਮਿਲਿਆ।
ਇਸ ਮੌਕੇ ਗੁਰਪ੍ਰੀਤ ਕੌਰ ਉੱਭਾ ਅਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਉੱਭਾ, ਸੀਨੀਅਰ ਲੀਡਰ, ਭਾਜਪਾ ਪੰਜਾਬ ਨੇ ਸਮਾਗਮ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਵੀ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਉਨ੍ਹਾਂ ਨੇ ਬਾਲਾਜੀ ਸੰਕੀਰਤਨ ਮੰਡਲ, ਵੇਵ ਅਸਟੇਟ ਅਤੇ ਸਮੂਹ ਪ੍ਰਬੰਧਕਾਂ ਦਾ ਉਨ੍ਹਾਂ ਨੂੰ ਮਾਣ-ਸਨਮਾਨ ਦੇਣ, ਪਿਆਰ ਅਤੇ ਸਤਿਕਾਰ ਬਖ਼ਸ਼ਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਪਰੰਪਰਾਵਾਂ ਨੂੰ ਸੰਭਾਲਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਆਪਣੀ ਕਲਾ ਅਤੇ ਹੁਨਰ ਨਿਖਾਰਨ ਦੇ ਮੌਕੇ ਦੇਣਾ ਸਮਾਜ ਲਈ ਮਹੱਤਵਪੂਰਨ ਹੈ।
ਅੰਤ ਵਿੱਚ ਉਨ੍ਹਾਂ ਨੇ ਸਮੂਹ ਪ੍ਰਬੰਧਕਾਂ ਨੂੰ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।