ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਠੰਢ ਦੇ ਮੌਸਮ ਦੇ ਮੱਦੇਨਜ਼ਰ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਤਬਦੀਲ ਹੋ ਜਾਵੇਗਾ। ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਸਿੱਖਿਆ ਵਿਭਾਗ ਨੇ ਅੱਜ ਬੁੱਧਵਾਰ ਨੂੰ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਨਵੀਂ ਸਮਾਂ-ਸਾਰਣੀ ਅਨੁਸਾਰ, ਸਕੂਲ ਸਵੇਰੇ 9:00 ਵਜੇ ਸ਼ੁਰੂ ਹੋਣਗੇ।
ਪ੍ਰਾਇਮਰੀ ਸਕੂਲ ਦੁਪਹਿਰ 3:00 ਵਜੇ ਬੰਦ ਹੋਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 3:20 ਵਜੇ ਬੰਦ ਹੋਣਗੇ। ਇਹ ਪ੍ਰਬੰਧ 28 ਫਰਵਰੀ ਤੱਕ ਲਾਗੂ ਰਹੇਗਾ। ਇਹ ਹੁਕਮ ਪੰਜਾਬ ਭਰ ਦੇ 19,000 ਤੋਂ ਵੱਧ ਸਕੂਲਾਂ ‘ਤੇ ਲਾਗੂ ਹੋਣਗੇ। ਅਗਲੇ ਸਾਲ 1 ਮਾਰਚ ਤੋਂ ਸਕੂਲਾਂ ਦੇ ਸਮੇਂ ਵਿੱਚ ਮੁੜ ਤਬਦੀਲੀ ਕੀਤੀ ਜਾਵੇਗੀ।












