ਮੋਹਾਲੀ, 31 ਅਕਤੂਬਰ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੀ ਛੇਵੀਂ ਜਮਾਤ ‘ਚ ਪੜ੍ਹਨ ਵਾਲੀ ਇੱਕ ਵਿਦਿਆਰਥਣ ਨਾਲ ਮੋਹਾਲੀ ‘ਚ ਬਲਾਤਕਾਰ ਹੋਇਆ। ਉਹ ਮੁਹਾਲੀ ਵਿੱਚ ਇੱਕ ਸਹੇਲੀ ਦੇ ਘਰ ਗਈ ਸੀ, ਜਿੱਥੇ ਉਸਦੀ ਜਾਣ-ਪਛਾਣ ਵਾਲੀ ਇੱਕ ਸਹੇਲੀ ਦੇ ਦੋਸਤ ਨੇ ਉਸਦੇ ਕੋਲਡ ਡਰਿੰਕ ਵਿੱਚ ਸ਼ਰਾਬ ਮਿਲਾ ਦਿੱਤੀ। ਜਦੋਂ ਉਹ ਬੇਹੋਸ਼ ਹੋ ਗਈ, ਤਾਂ ਉਸ ਵਿਅਕਤੀ ਨੇ ਉਸ ਨਾਲ ਬਲਾਤਕਾਰ ਕੀਤਾ।
ਲਗਭਗ ਛੇ ਮਹੀਨਿਆਂ ਬਾਅਦ, ਜਦੋਂ ਉਸਦੇ ਪੇਟ ਵਿੱਚ ਤੇਜ਼ ਦਰਦ ਹੋਣ ਲੱਗਾ, ਤਾਂ ਪਰਿਵਾਰ ਵਾਲੇ ਉਸਨੂੰ ਹਸਪਤਾਲ ਲੈ ਗਏ। ਜਾਂਚ ਤੋਂ ਬਾਅਦ, ਡਾਕਟਰਾਂ ਨੇ ਦੱਸਿਆ ਕਿ ਲੜਕੀ ਗਰਭਵਤੀ ਹੈ। ਇਸ ਤੋਂ ਬਾਅਦ ਪਰਿਵਾਰ ਨੇ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਚੰਡੀਗੜ੍ਹ ਪੁਲਿਸ ਨੇ ਇਹ ਮਾਮਲਾ ਮੁਹਾਲੀ ਪੁਲਿਸ ਨੂੰ ਭੇਜ ਦਿੱਤਾ, ਜਿਸ ਨੇ ਮੁਹਾਲੀ ਦੇ ਰਹਿਣ ਵਾਲੇ ਮੁਲਜ਼ਮ ਸੁਮਿਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਸਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ ਅਤੇ ਪੁਲਿਸ ਉਸਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ।












