ਜੇਲ੍ਹ ‘ਚ ਬੰਦ ਮੰਤਰੀ ਨੂੰ AAP ਨੇ ਐਲਾਨਿਆ ਉਮੀਦਵਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ;

 ਜੇਲ੍ਹ ਦੇ ਅੰਦਰ ਬੰਦ ਕੈਬਨਿਟ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਲੁਧਿਆਣਾ ਵੈਸਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸਦੇ ਚੱਲੀਏ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਚਰਚਿਤ ਨਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਹੈ, ਜਿਨ੍ਹਾਂ ਨੂੰ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਇਸ ਸਮੇਂ ਕਥਿਤ ਜੀਐੱਸਟੀ (GST) ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।