ਨਵੀਂ ਦਿੱਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ;
ਇੰਡੀਆ ਗੱਠਜੋੜ ਵੱਲੋਂ ਚੋਣਾਂ ਵਿੱਚ ਕਥਿਤ ਬੇਨੇਮੀਆਂ ਖ਼ਿਲਾਫ਼ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾ-ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਵੱਖ-ਵੱਖ ਸੂਬਿਆਂ ਤੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸੇ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਆਉਣ ਵਾਲੇ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸਥਾਨਕ ਵਪਾਰੀਆਂ ਤੋਂ ਖਰੀਦਦਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਰੈਲੀ ਕਾਰਨ ਕਾਰੋਬਾਰੀਆਂ ਨੂੰ ਨੁਕਸਾਨ ਹੋਣ ਦੀਆਂ ਅਫ਼ਵਾਹਾਂ ਫੈਲਾ ਰਹੀ ਹੈ ਪਰ ਵਿਰੋਧੀ ਧਿਰ ਦੇ ਪ੍ਰੋਗਰਾਮ ਨਾਲ ਵਪਾਰ ਪ੍ਰਭਾਵਿਤ ਨਹੀਂ ਹੋਵੇਗਾ।
ਐਕਸ ’ਤੇ ਸਾਂਝੇ ਕੀਤੇ ਵੀਡੀਓ ਸੰਦੇਸ਼ ਵਿੱਚ ਰਾਹੁਲ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਲੋਕ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਰੈਲੀ ਅਤੇ ਮਾਰਚ ਵਿੱਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦੀਵਾਲੀ, ਛੱਠ ਅਤੇ ਭਾਈ ਦੂਜ ਦੇ ਤਿਉਹਾਰਾਂ ਦਾ ਸਮਾਂ ਹੈ ਅਤੇ ਦਿੱਲੀ ਆਉਣ ਵਾਲੇ ਲੋਕਾਂ ਨੂੰ ਸਥਾਨਕ ਦੁਕਾਨਦਾਰਾਂ ਦੀ ਮਦਦ ਲਈ ਖਰੀਦਦਾਰੀ ਵੀ ਕਰਨੀ ਚਾਹੀਦੀ ਹੈਉਨ੍ਹਾਂ ਕਿਹਾ ਕਿ ਲੋਕ ਮਾਰਚ ਅਤੇ ਰੈਲੀ ਵਿੱਚ ਸ਼ਾਮਲ ਹੋਣ ਦੇ ਨਾਲ-ਨਾਲ ਛੋਟੀਆਂ ਦੁਕਾਨਾਂ ਤੋਂ ਸਾਮਾਨ ਖਰੀਦਣ ਤਾਂ ਜੋ ਸਥਾਨਕ ਵਪਾਰੀਆਂ ਨੂੰ ਲਾਭ ਹੋਵੇ। ਰਾਹੁਲ ਨੇ ਦਾਅਵਾ ਕੀਤਾ ਕਿ ਭਾਜਪਾ ਡਰੀ ਹੋਈ ਹੈ, ਇਸੇ ਕਰਕੇ ਉਹ ਰੈਲੀ ਨਾਲ ਵਪਾਰੀਆਂ ਨੂੰ ਨੁਕਸਾਨ ਹੋਣ ਦੀਆਂ ਅਫ਼ਵਾਹਾਂ ਫੈਲਾ ਰਹੀ ਹੈ।ਇੰਡੀਆ ਗੱਠਜੋੜ ਨੇ ਐਤਵਾਰ ਦੇ ਪ੍ਰੋਗਰਾਮ ਲਈ ਮਿੰਟੋ ਰੋਡ ਤੋਂ ਰਾਮਲੀਲਾ ਮੈਦਾਨ ਤੱਕ ਮਾਰਚ ਦੀ ਯੋਜਨਾ ਬਣਾਈ ਹੈ। ਇਸ ਤੋਂ ਬਾਅਦ ਰੈਲੀ ਹੋਵੇਗੀ, ਜਿਸ ਵਿੱਚ ਸਿਆਸੀ ਪਾਰਟੀਆਂ ਤੋਂ ਇਲਾਵਾ ਵਿਦਿਆਰਥੀ ਜਥੇਬੰਦੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਗੱਠਜੋੜ ਨੇ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਮਜ਼ਦੂਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਹ ਰੈਲੀ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਖ਼ਿਲਾਫ਼ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕਰ ਰਹੀ ਹੈ












