ਮਾਨਸਾ 2 ਨਵੰਬਰ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਮਾਨਸਾ ਵਿਖੇ ਉਨ੍ਹਾਂ ਦੇ ਘਰ ਪਹੁੰਚੇ ਹਨ। ਦੱਸ ਦਈਏ ਕਿ ਬੀਤੀ 13 ਅਕਤੂਬਰ ਨੂੰ ਪਰਵਿੰਦਰ ਝੋਟਾ ਦੀ ਇੱਕ ਕੈਮਿਸਟ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਰਿਵਾਰ ਦੀ ਮੰਗ ‘ਤੇ, ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪ ਦਿੱਤੀ ਗਈ ਹੈ ਅਤੇ ਪਰਿਵਾਰ ਦੀਆਂ 12 ਮੁੱਖ ਮੰਗਾਂ ‘ਤੇ ਵੀ ਪ੍ਰਸ਼ਾਸ਼ਨ ਨਾਲ ਸਹਿਮਤੀ ਬਣ ਚੁੱਕੀ ਹੈ।
ਹਾਲਾਂਕਿ, ਪਰਿਵਾਰ ਅਜੇ ਵੀ ਕੁਝ ਮੰਗਾਂ ‘ਤੇ ਅੜਿਆ ਹੋਇਆ ਹੈ। ਫਿਲਹਾਲ ਪਰਵਿੰਦਰ ਝੋਟਾ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋਇਆ ਹੈ ਅਤੇ ਇਸ ਸਮੇਂ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ।












