ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ED ਦੀ ਰੇਡ ਦੂਜੇ ਦਿਨ ਵੀ ਜਾਰੀ 

ਚੰਡੀਗੜ੍ਹ ਪੰਜਾਬ

ਹੁਸ਼ਿਆਰਪੁਰ, 3 ਨਵੰਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਹੁਸ਼ਿਆਰਪੁਰ ਦੇ ਜੋਧਾ ਮੱਲ ਰੋਡ ‘ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। ਸੋਮਵਾਰ ਸਵੇਰੇ ਕਰੀਬ 5:00 ਵਜੇ ਸ਼ੁਰੂ ਹੋਈ ਇਸ ਕਾਰਵਾਈ ਵਿੱਚ ਕੇਂਦਰੀ ਜਾਂਚ ਏਜੰਸੀ ਦੀ ਟੀਮ ਸ਼ਾਮਲ ਹੈ, ਜਿਸ ਦੀ ਸੁਰੱਖਿਆ ਲਈ ਸੀ.ਆਰ.ਪੀ.ਐਫ. (CRPF) ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਇਹ ਛਾਪੇਮਾਰੀ ਮਨੀ ਲਾਂਡਰਿੰਗ (PMLA ਦੇ ਤਹਿਤ) ਅਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਏਜੰਸੀ ਨੇ ਅਰੋੜਾ ਦੀ ਰਿਹਾਇਸ਼ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ ਅਤੇ ਅੰਦਰ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਮਾਰਤ ਵਿੱਚ ਆਉਣ-ਜਾਣ ‘ਤੇ ਸਖ਼ਤ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਛਾਪੇਮਾਰੀ ਅਜੇ ਵੀ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।