ਚੰਡੀਗੜ੍ਹ, 4 ਨਵੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਰਾਜ ਦੇ ਕਰਮਚਾਰੀਆਂ ਲਈ 3% ਮਹਿੰਗਾਈ ਭੱਤੇ (DA) ਵਧਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਐਲਾਨ ਕੀਤਾ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਮਹਿੰਗਾਈ ਭੱਤੇ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ।
ਵਧਿਆ ਹੋਇਆ ਭੱਤਾ ਨਵੰਬਰ ਮਹੀਨੇ ਦੀਆਂ ਤਨਖਾਹਾਂ ਵਿੱਚ ਸ਼ਾਮਲ ਹੋਵੇਗਾ ਅਤੇ ਦਸੰਬਰ ਵਿੱਚ ਦਿੱਤੀ ਜਾਣ ਵਾਲੀ ਪੈਨਸ਼ਨ ਵਿੱਚ ਵੀ ਇਹ ਵਧਿਆ ਹੋਇਆ ਮਹਿੰਗਾਈ ਭੱਤਾ ਸ਼ਾਮਲ ਹੋਵੇਗਾ।












