ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ ਐਕਸ਼ਨ ਕਮੇਟੀ ਨਾਲ ਮੀਟਿੰਗ ਲਈ ਪਹੁੰਚੇ ਮਾਨਸਾ 

ਪੰਜਾਬ

ਮਾਨਸਾ 4 ਨਵੰਬਰ ,ਬੋਲੇ ਪੰਜਾਬ ਬਿਊਰੋ;

ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਤਾਰ ਸਿੰਘ ਸੰਧਵਾਂ, ਪਰਵਿੰਦਰ ਝੋਟਾ ਕਤਲ ਕਾਂਡ ਦੇ ਸਬੰਧ ਵਿੱਚ ‘ਐਕਸ਼ਨ ਕਮੇਟੀ’ ਨਾਲ ਮੀਟਿੰਗ ਕਰਨ ਲਈ ਮਾਨਸਾ ਪਹੁੰਚ ਗਏ ਹਨ। ਇਹ ਮੀਟਿੰਗ ਮਾਨਸਾ ਦੇ ‘ਬੱਚਤ ਭਵਨ’ ਵਿਖੇ ਹੋ ਰਹੀ ਹੈ ਅਤੇ ਉਮੀਦ ਹੈ ਕਿ ਅੱਜ ਕੋਈ ਹੱਲ ਨਿਕਲ ਆਵੇਗਾ। ਸੂਤਰਾਂ ਅਨੁਸਾਰ, ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਦੀ ਸੂਚੀ ਵਿੱਚੋਂ ਕੁਝ ਮੰਗਾਂ ਵਾਪਸ ਲੈ ਲਈਆਂ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਅੱਜ ਦੀ ਮੀਟਿੰਗ ਦਾ ਕੀ ਨਤੀਜਾ ਨਿਕਲਦਾ ਹੈ। ਜ਼ਿਕਰਯੋਗ ਹੈ ਕਿ ਐਕਸ਼ਨ ਕਮੇਟੀ ਨੇ ਪਹਿਲਾਂ ਕੱਲ੍ਹ, 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ‘ਘਿਰਾਓ’ ਦਾ ਸੱਦਾ ਦਿੱਤਾ ਸੀ; ਹੁਣ ਇਹ ਦੇਖਣਾ ਬਾਕੀ ਹੈ ਕਿ ਇਸ ਤੈਅ ਕੀਤੇ ਗਏ ਪ੍ਰੋਗਰਾਮ ਬਾਰੇ ਕੀ ਚਰਚਾ ਹੁੰਦੀ ਹੈ। 

ਜਾਣਕਾਰੀ ਅਨੁਸਾਰ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਕੁਲਤਾਰ ਸਿੰਘ ਸੰਧਵਾਂ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਮਾਨਸਾ, ਪਹਿਲਾਂ ਰਹਿ ਚੁੱਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਸਮੇਤ ਸਰਕਾਰ ਦੇ ਹੋਰ ਨੁਮਾਇੰਦੇ ਵੀ ਸ਼ਾਮਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।