ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਅੱਚਲ ਸਾਹਿਬ ਬਟਾਲਾ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

ਪੰਜਾਬ

ਅੰਮ੍ਰਿਤਸਰ, 4 ਨਵੰਬਰ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ।
ਸਮਾਗਮ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਸੇਧ ਦਿੰਦੀ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ਨੂੰ ਅਪਣਾ ਕੇ ਮਨੁੱਖ ਆਪਣੇ ਜੀਵਨ ਨੂੰ ਆਤਮਿਕ ਪੱਖੋਂ ਉੱਚਾ ਚੁੱਕਣ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਵਿੱਚ ਵੀ ਯੋਗਦਾਨ ਪਾ ਸਕਦਾ ਹੈ।


ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਦੇ ਸਮੇਂ ਵਿੱਚ ਗੁਰਬਾਣੀ ਨਾਲ ਜੁੜਨਾ, ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਜਿਊਣਾ ਬੇਹੱਦ ਜ਼ਰੂਰੀ ਹੈ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਸਿੱਖ ਜੀਵਨ ਦੀ ਅਹਿਮ ਪ੍ਰੇਰਨਾ ਹੈ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਪ੍ਰਚਾਰਕ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਇਸੇ ਦੌਰਾਨ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 13 ਸਕੂਲਾਂ ਦੇ 820 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਦੋ ਭਾਗਾਂ ਵਿਚ ਹੋਏ ਦਸਤਾਰ ਮੁਕਾਬਲੇ ਦੌਰਾਨ ਪਹਿਲੇ ਭਾਗ ਵਿਚ ਕਾਕਾ ਨਵਜੋਤ ਸਿੰਘ ਪਹਿਲਾ, ਕਾਕਾ ਅਭੀਜੋਤ ਸਿੰਘ ਦੂਜਾ ਤੇ ਕਾਕਾ ਸਹਿਬਾਜ਼ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੂਜੇ ਗਰੁੱਪ ਵਿਚ ਕਾਕਾ ਬਲਜੀਤ ਸਿੰਘ ਨੇ ਪਹਿਲਾ, ਕਾਕਾ ਕੁਲਜੀਤ ਸਿੰਘ ਨੇ ਦੂਜਾ ਅਤੇ ਕਾਕਾ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਹਲਕਾ ਇੰਚਾਰਜ ਸ. ਰਾਜਨਬੀਰ ਸਿੰਘ ਘੁਮਾਣ, ਸ੍ਰੀ ਨਰੇਸ਼ ਮਹਾਜਨ, ਓਐਸਡੀ ਸ. ਸਤਬੀਰ ਸਿੰਘ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜ਼ਰ ਸਿੰਘ ਅਰਜਨ ਮਾਂਗਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਸ. ਮਲਕੀਤ ਸਿੰਘ, ਸ. ਜਗਦੀਪ ਸਿੰਘ, ਸ. ਕੰਵਲਜੀਤ ਸਿੰਘ ਸੁਪਰਵਾਈਜ਼ਰ ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਜੀਤ ਸਿੰਘ, ਸ. ਹਰਬੰਸ ਸਿੰਘ, ਸ. ਨਰਿੰਦਰ ਸਿੰਘ ਸੇਖਵਾਂ, ਸ. ਬਲਰਾਜ ਸਿੰਘ, ਸ. ਜਸਵੰਤ ਸਿੰਘ ਤੁਗਲਵਾਲ, ਬਾਬਾ ਸੋਮਨਾਥ ਸਿੰਘ, ਸ. ਅਮਨਬੀਰ ਸਿੰਘ ਗੋਰਾਇਆ, ਸ. ਕੁਲਜੀਤ ਸਿੰਘ ਰੰਗੀਲਪੁਰ, ਸ. ਬਲਜੀਤ ਸਿੰਘ, ਸ. ਅਕਾਸ਼ਦੀਪ ਸਿੰਘ, ਸੂਬੇਦਾਰ ਸੁਖਜਿੰਦਰ ਸਿੰਘ ਕਾਦੀਆਂ, ਪ੍ਰਿੰਸੀਪਲ ਹਰਵਿੰਦਰ ਕੌਰ ਕਾਦੀਆਂ, ਬੀਬੀ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।