ਨਵੀਂ ਦਿੱਲੀ, 5 ਨਵੰਬਰ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਚਾਂਦਨੀ ਚੌਕ ਇਲਾਕੇ ਵਿੱਚ ਉਸਾਰੀ ਅਧੀਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਘਟਨਾ ਚਾਵੜੀ ਬਾਜ਼ਾਰ ਮੈਟਰੋ ਸਟੇਸ਼ਨ ਦੇ ਨੇੜੇ ‘ਗਲੀ ਸਤਾਰਾ’ ਵਿੱਚ ਅੱਜ ਵੀਰਵਾਰ ਸਵੇਰੇ ਵਾਪਰੀ। ਦੋ ਮੌਤਾਂ ਦੀ ਖ਼ਬਰ ਹੈ ਅਤੇ NDRF ਦੀ ਟੀਮ ਨੇ ਇੱਕ ਲਾਸ਼ ਬਰਾਮਦ ਕਰ ਲਈ ਹੈ।
ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਅਨੁਸਾਰ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ। ਇਹ ਘਟਨਾ ਸਵੇਰੇ 9:50 ਵਜੇ ਵਾਪਰੀ, ਜਿਸ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਇਸ ਸਾਲ ਦਿੱਲੀ ਵਿੱਚ ਇਮਾਰਤ ਡਿੱਗਣ ਦੀ ਇਹ ਛੇਵੀਂ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ ਵਾਪਰੀਆਂ ਪੰਜ ਘਟਨਾਵਾਂ ਵਿੱਚ 21 ਲੋਕਾਂ ਦੀ ਜਾਨ ਚਲੀ ਗਈ ਸੀ। ਇਨ੍ਹਾਂ ਵਿੱਚ ਸਾਕੇਤ, ਰੋਹਿਣੀ, ਕਰੋਲ ਬਾਗ, ਸੱਤਿਆ ਨਿਕੇਤਨ ਅਤੇ ਸੀਮਾਪੁਰੀ ਵਿੱਚ ਵਾਪਰੀਆਂ ਘਟਨਾਵਾਂ ਸ਼ਾਮਲ ਹਨ। ਜਾਨ ਗੁਆਉਣ ਵਾਲਿਆਂ ਵਿੱਚ ਕਈ ਵਿਦਿਆਰਥੀ ਵੀ ਸ਼ਾਮਲ ਸਨ।












