ਮਾਨਸਾ, 8 ਨਵੰਬਰ, ਬੋਲੇ ਪੰਜਾਬ ਬਿਊਰੋ :
ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਚਕੇਰੀਆਂ ਰੋਡ ‘ਤੇ ਸਥਿਤ ਉਨ੍ਹਾਂ ਦੇ ਖੇਤਾਂ ਵਿੱਚ ਸਸਕਾਰ ਕੀਤਾ ਗਿਆ ਹੈ।ਇਸ ਮੌਕੇ ਵੱਡੀ ਗਿਣਤੀ ਲੋਕ ਪਹੁੰਚੇ ਹੋਏ ਸਨ।
ਇਸ ਤੋਂ ਪਹਿਲਾਂ, ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ, ਅੱਜ ਸਵੇਰੇ 5:00 ਵਜੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ।
ਜਦੋਂ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਮਾਨਸਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਅਤੇ ਫੁੱਲਾਂ ਦੀ ਵਰਖਾ ਕੀਤੀ। 13 ਅਕਤੂਬਰ ਨੂੰ, ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ‘ਤੇ ਇੱਕ ਕੈਮਿਸਟ ਵੱਲੋਂ ਗੋਲੀ ਮਾਰ ਕੇ ਪਰਵਿੰਦਰ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਲਗਭਗ 26 ਦਿਨਾਂ ਬਾਅਦ ਕੀਤਾ ਗਿਆ।












