ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 31 ਮਾਰਚ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ […]

Continue Reading

CM ਭਗਵੰਤ ਮਾਨ ਨੂੰ ਮਿਲਣ ਜਾ ਰਹੇ ਬੇਰੁਜ਼ਗਾਰ ਅੰਦਰ ਤਾੜੇ! ਲੱਡਾ ਕੋਠੀ ਨੇੜੇ ਪਾਇਆ ਘੇਰਾ

ਮੀਟਿੰਗ ਦਾ ਵਾਅਦਾ ਬਣਿਆ ਲਾਰਾ ਸੰਗਰੂਰ, 31 ਮਾਰਚ, ਬੋਲੇ ਪੰਜਾਬ ਬਿਊਰੋ; ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੱਡਾ ਕੋਠੀ ਵਿਖੇ ਇੱਕ ਜਨਤਕ ਸਮਾਗਮ ਵਿੱਚ ਸ਼ਮੂਲੀਅਤ ਕਰਨੀ ਸੀ ਤਾਂ ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਮੈਂਬਰ ਵੀ ਆਪਣੀ ਆਪਣੀਆਂ ਮੰਗਾਂ ਲਈ ਵਾਸਤੇ ਅਚਾਨਕ ਲੱਡਾ ਕੋਠੀ ਦੇ ਸੰਗਰੂਰ-ਧੂਰੀ ਸੜਕ ਉੱਤੇ ਬਣੇ ਮੁੱਖ ਗੇਟ ਉੱਤੇ ਆ ਪਹੁੰਚੇ। […]

Continue Reading

ਹੁਸ਼ਿਆਰਪੁਰ ਵਿੱਚ ਬਾਬਾ ਸਾਹਿਬ ਅੰਬੇਦਕਰ ਜੀ ਦੇ ਬੁੱਤ ਦੀ ਤੋੜਫੋੜ ਦੀ ਘਟਨਾ ਦੀ ਭਾਜਪਾ ਵੱਲੋਂ ਸਖਤ ਨਿਖੇਧੀ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ — ਹਰਦੇਵ ਸਿੰਘ ਉੱਭਾ

ਮੋਹਾਲੀ 31 ਮਾਰਚ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਖਰਾਬ […]

Continue Reading

ਸਰਕਾਰੀ ਸਮਾਰਟ ਸਕੂਲ ਨੂੰ ਫੇਸ -6 ਨੂੰ ਦਿੱਤੇ ਗਏ ਦੋ -ਟੱਚ ਪੈਨਲ

ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਲਈ ਵਚਨਬੱਧ – ਆਰ.ਪੀ. ਸ਼ਰਮਾ ਮੋਹਾਲੀ 28 ਮਾਰਚ,ਬੋਲੇ ਪੰਜਾਬ ਬਿਊਰੋ; ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ , ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਏ ਜਾਣ ਦੇ ਲਈ ਉਹਨਾਂ […]

Continue Reading

ਵੱਖ ਵੱਖ ਜੰਥੇਬੰਦੀਆਂ ਨਰਸਿੰਗ ਸਟਾਫ ਦੇ ਸੰਘਰਸ ਦੀ ਹਮਾਇਤ ਚ, ਨਿੱਤਰੀਆਂ

ਪਟਿਆਲਾ31 ਮਾਰਚ ,ਬੋਲੇ ਪੰਜਾਬ ਬਿਊਰੋ; ਨਰਸਿੰਗ ਸਟਾਫ ਦੇ ਚੱਲ ਰਹੇ ਸੰਘਰਸ ਨੂੰ ਅੱਜ ਉਸ ਸਮੇ ਬਲ ਮਿਲਿਆ ਜਦੋ ਜਦੋਂ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਮਜ਼ਦੂਰ ਤੇ ਕਿਸਾਨ ਉਹਨਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ਜਿਸ ਵਿੱਚ ਜਮਹੂਰੀ ਕਿਸਾਨ ਸਭਾ, ਨਿਰਮਾਣ ਮਜ਼ਦੂਰ ਯੂਨੀਅਨ,ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ […]

Continue Reading

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 31 ਮਾਰਚ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 17ਵੀਂ ਬੱਸ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ ,ਬੋਲੇ ਪੰਜਾਬ ਬਿਉਰੋ: ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 17ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਫੇਸ-6 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈ, ਜਿੱਥੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ […]

Continue Reading

ਨੈਸ਼ਨਲ ਅਕਾਲੀ ਦਲ ਨੇ ਫੀਸਾਂ ਵਿੱਚ ਵਾਧੇ ਅਤੇ ਮਨਮਾਨੀਆਂ ਕਾਰਵਾਈਆਂ ਤੇ ਜਤਾਈ ਨਾਰਾਜ਼ਗੀ, ਅੰਦੋਲਨ ਸ਼ੁਰੂ ਕਰਣ ਦੀ ਦਿੱਤੀ ਧਮਕੀ

ਨਵੀਂ ਦਿੱਲੀ 31 ਮਾਰਚ ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਲਗਾਤਾਰ ਫੀਸਾਂ ਵਿੱਚ ਵਾਧੇ ਅਤੇ ਮਾਪਿਆਂ ‘ਤੇ ਦਬਾਅ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਸਕੂਲ ਪ੍ਰਬੰਧਨ ਨੂੰ ਆਪਣੀਆਂ ਮਨਮਾਨੀਆਂ ਕਾਰਵਾਈਆਂ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ, ਨਹੀਂ ਤਾਂ ਪਾਰਟੀ ਸੜਕਾਂ ‘ਤੇ […]

Continue Reading

ਅਖੰਡ ਕੀਰਤਨੀ ਜੱਥੇ ਵਲੋਂ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਵਿਖ਼ੇ ਸਾਲਾਨਾ ਸਮਾਗਮ ਚੜ੍ਹਦੀਕਲਾ ਨਾਲ ਹੋਏ ਸੰਪੂਰਨ

ਪੰਜ ਸਿੰਘ ਸਾਹਿਬਾਨਾਂ ਵਲੋਂ ਮਾਇਆ ਲੈਕੇ ਕੀਰਤਨ ਕਰਣ ਵਾਲੇ ਕੀਰਤਨੀ ਸਿੰਘ ਸਿੰਘਣੀਆਂ ‘ਤੇ ਕੀਰਤਨੀ ਹਾਜ਼ਰੀ ਭਰਣ ਦੀ ਲਗਾਈ ਗਈ ਰੋਕ ਨਵੀਂ ਦਿੱਲੀ 31 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਅਖੰਡ ਕੀਰਤਨੀ ਜੱਥੇ ਵਲੋਂ ਹਿਮਾਚਲ ਪ੍ਰਦੇਸ਼ ਵਿਖ਼ੇ ਸਥਿਤ ਦਸਮ ਪਾਤਸ਼ਾਹ ਜੀ ਦੇ ਵੱਖ ਵੱਖ ਇਤਿਹਾਸਿਕ ਗੁਰਦੁਆਰਿਆਂ ਵਿਖ਼ੇ ਸਾਲਾਨਾ ਅਖੰਡ ਕੀਰਤਨ ਸਮਾਗਮ […]

Continue Reading

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਵਿਖ਼ੇ ਵਿਸਾਖੀ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮ 2 ਅਪ੍ਰੈਲ ਤੋਂ 18 ਅਪ੍ਰੈਲ ਤਕ ਹੋਣਗੇ

ਨਵੀਂ ਦਿੱਲੀ 31 ਮਾਰਚ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਪਛਮੀ ਦਿੱਲੀ ਦੇ ਫਤਹਿ ਨਗਰ ਵਿਖ਼ੇ ਬਣੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਵਿਖ਼ੇ ਵਿਸਾਖੀ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮ 2 ਅਪ੍ਰੈਲ ਤੋਂ 18 ਅਪ੍ਰੈਲ ਤਕ ਹੋ ਰਹੇ ਹਨ । ਇਸ ਬਾਰੇ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਅਮਨਦੀਪ ਸਿੰਘ, ਭਾਈ […]

Continue Reading