ਮਾਵਾਂ -ਧੀਆਂ ਯੋਜਨਾ ਬਾਰੇ ਅਕਾਲੀ ਆਗੂ ਮਲੂਕਾ ਦੇ ਵਿਗੜੇ ਬੋਲ, ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਮੋਹਾਲੀ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਇੱਕ ਪੱਤਰਕਾਰ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਔਰਤਾਂ ਨੂੰ 1,000 ਰੁਪਏ ਦੇ ਕੇ ਉਨ੍ਹਾਂ ਦੀ ਇੱਜ਼ਤ ਲੁੱਟਣਾ ਹੈ। ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ […]

Continue Reading

ਝੋਟਾ ਕਤਲ ਮਾਮਲਾ; ਡੀਐਸਪੀ ਅਤੇ ਡਰੱਗ ਇੰਸਪੈਕਟਰ ਮੁਅੱਤਲ

ਮਾਨਸਾ 21 ਅਕਤੂਬਰ ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ ਸੀਬੀਆਈ ਨੇ ਨਵੀਂ ਐਫਆਈਆਰ ਦਰਜ ਕੀਤੀ ਹੈ। ਟੀਮ ਝੋਟਾ ਦੇ ਪਰਿਵਾਰ ਨੂੰ ਉਨ੍ਹਾਂ ਦੇ ਘਰ ਮਿਲਣ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ, ਟੀਮ ਮੰਡੀ ਬੋਰਡ ਰੈਸਟ ਹਾਊਸ ਵਾਪਸ ਆ ਗਈ। ਇਸ ਦੌਰਾਨ, ਸੀਬੀਆਈ […]

Continue Reading

ਸਿੱਖਿਆ ਵਿਭਾਗ ਨੇ 4161 ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਨੌਕਰੀ ਤੋਂ ਕੀਤਾ ਫਾਰਗ, ਸ਼ੋ-ਕਾਜ ਨੋਟਿਸ ਜਾਰੀ

ਅਨੰਦਪੁਰ ਸਾਹਿਬ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ 4161 ਮਾਸਟਰ ਕਾਰਡ ਭਰਤੀ ਦੇ ਉਹ 253 ਅਧਿਆਪਕ ਜਿਨਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਿਰਫ ਦਫਤਰੀ ਅਤੇ ਵਿਭਾਗੀ ਗਲਤੀਆਂ ਦੇ ਕਾਰਨ ਨੌਕਰੀ ਤੋਂ ਬਾਹਰ ਕੱਢਣ ਲਈ ਸ਼ੋ-ਕਾਜ ਨੋਟਿਸ ਭੇਜ ਦਿੱਤੇ ਗਏ ਹਨ। ਉਹ ਅਧਿਆਪਕ ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਆਪਣਾ ਸੰਘਰਸ਼ ਕਰ ਹਨ ਪਰ ਪੰਜਾਬ ਸਰਕਾਰ ਸਿੱਖਿਆ […]

Continue Reading

ਵੱਡੀ ਖ਼ਬਰ: ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ; ਕਿਹਾ- ਹੁਣ DA ਤੋਂ ਅੱਗੇ ਵੱਧ ਚੁੱਕਿਐ ਸੰਘਰਸ਼

ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਅਤੇ ਵਾਅਦਾਖ਼ਿਲਾਫ਼ੀ ਵਾਲੀਆਂ ਨੀਤੀਆਂ ਦੇ ਵਿਰੋਧ ਵਿੱਚ ਅੱਜ ‘ਗਵਰਨਮੈਂਟ ਟੀਚਰਜ਼ ਯੂਨੀਅਨ’ ਅਤੇ ‘ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ’ ਦੇ ਸੱਦੇ ‘ਤੇ ਪੂਰੇ ਪੰਜਾਬ ਦੇ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰਾਂ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ, ਖ਼ਾਸ ਕਰਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ […]

Continue Reading

ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ 20ਵੀਂ ਬਰਸੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਗੁਰਮੀਤ ਸਿੰਘ -ਟਰਸਟ ਸਕੱਤਰ ਅਤੇ ਵਿਧਾਇਕ ਕੁਲਵੰਤ ਸਿੰਘ ਵੀ ਰਹੇ ਮੌਜੂਦ ਮੋਹਾਲੀ 21 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਥ ਦੀ ਸਿਰਮੌਰ ਹਸਤੀ ਅਤੇ ਗੁਰਮਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲੰਬਾ ਸਮਾਂ ਡਟੇ ਰਹੇ -ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ 20ਵੀ ਬਰਸੀ ਦੇ ਮੌਕੇ ਤੇ ਗੁਰਦੁਆਰਾ ਅਕਾਲ ਆਸ਼ਰਮ ਸੁਹਾਣਾ (ਮੋਹਾਲੀ) ਵਿਖੇ […]

Continue Reading

JCBL ਦੇ ਪੀੜਤ ਵਰਕਰਾਂ ਵੱਲੋਂ ਹਾਈਕੋਰਟ ਜਾਣ ਦਾ ਐਲਾਨ; ਸਾਰੇ ਕਰਮਚਾਰੀਆਂ ਲਈ ਬੋਨਸ ਅਤੇ ਗੈਰ-ਕਾਨੂੰਨੀ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਕੀਤੀ ਮੰਗ (ਏਟਕ)

ਲਾਲੜੂ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਲਾਲੜੂ ਮੰਡੀ ਦੇ ਗਰਾਊਂਡ ਵਿਖੇ ਜੇ.ਸੀ.ਬੀ.ਐੱਲ. ਲਿਮਟਿਡ (JCBL Ltd.) ਲਾਲੜੂ ਦੇ ਪੀੜਤ ਵਰਕਰਾਂ ਦੀ ਇੱਕ ਹੰਗਾਮੀ ਅਤੇ ਵਿਸ਼ਾਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਏਟਕ (AITUC) ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੋਦ ਚੁੱਘ ਨੇ ਵਿਸ਼ੇਸ਼ […]

Continue Reading

ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ’ਤੇ ਕਿਸੇ ਦੇ ਲੰਘਣ ’ਤੇ ਕੋਈ ਪਾਬੰਦੀ ਨਹੀਂ: ਕਾਲਕਾ, ਕਾਹਲੋਂ

ਪੁਲਿਸ ’ਤੇ ਪਾਬੰਦੀ ਸਬੰਧੀ ਮੀਡੀਆ ਰਿਪੋਰਟਾਂ ਨੂੰ ਦੱਸਿਆ ਆਧਾਰਹੀਣ ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਰਸਤੇ ਤੋਂ ਕਿਸੇ ਵੀ ਵਿਅਕਤੀ ਦੇ ਲੰਘਣ ’ਤੇ ਕਮੇਟੀ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ਨੂੰ ਸਮਰਪਿਤ ਮੈਰਾਥਨ 25 ਅਕਤੂਬਰ ਨੂੰ: ਕਾਲਕਾ, ਕਾਹਲੋਂ

ਨਵੀਂ ਦਿੱਲੀ, 21 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਪੂਰਨਤਾ ਦਿਵਸ ’ਤੇ 12,13 ਅਤੇ 14 ਦਸੰਬਰ ਨੂੰ ਲਾਲ ਕਿਲ੍ਹੇ ’ਤੇ ਹੋ […]

Continue Reading

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਮਾਤਾ ਦੇ ਅਕਾਲ ਚਲਾਣੇ ਦਾ ਸਦਮਾ

ਅੰਤਿਮ ਅਰਦਾਸ ਐਤਵਾਰ, ਮਿਤੀ 25 ਅਕਤੂਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਮੁੱਖ ਹਾਲ ਵਿਖੇ ਸਵੇਰੇ 6 ਵਜੇ ਤੋਂ 11 ਵਜੇ ਤਕ ਨਵੀਂ ਦਿੱਲੀ 21 ਅਕਤੂਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ); ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬੀਬੀ ਰਣਜੀਤ […]

Continue Reading

ਪੰਜਾਬ ਨਸ਼ਿਆਂ ਦੇ ਅੱਗ ਦੀ ਲਪੇਟ ਵਿਚ, ਭਗਵੰਤ ਮਾਨ ਚਲੇ ਪੈਰਿਸ ਦੀ ਸੈਰ ’ਤੇ—ਸਰਨਾ

ਨਵੀਂ ਦਿੱਲੀ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਨਸ਼ਿਆਂ ਦੀ ਅੱਗ ’ਚ ਸੜ ਰਿਹਾ ਹੈ, ਪਰਿਵਾਰ ਆਪਣੇ ਬੱਚੇ ਗੁਆ ਰਹੇ ਹਨ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ […]

Continue Reading