ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ, 2025: ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।           ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।           ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”           ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”           ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Continue Reading

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ […]

Continue Reading

ਗੁਰਦਾਸ ਮਾਨ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਬਹੁਤ ਹੀ ਸਾਦੇ ਢੰਗ ਨਾਲ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਨੀਲੀ ਟੀ-ਸ਼ਰਟ ਅਤੇ ਭਗਵੇਂ ਰੰਗ ਦੀ ਪੱਟੀ ਪਹਿਨੇ ਗੁਰਦਾਸ ਮਾਨ ਦੇ ਨਿਮਰ ਰੂਪ ਤੋਂ ਸ਼ਰਧਾਲੂ ਪ੍ਰਭਾਵਿਤ ਹੋਏ।ਇਸ ਦੌਰਾਨ, ਮਾਨ […]

Continue Reading

ਪੰਜਾਬ ਵਿੱਚ ਪਰਾਲੀ ਸਾੜਨ ‘ਤੇ ਜ਼ਿੰਮੇਵਾਰ ਨੋਡਲ ਅਫ਼ਸਰ ਖ਼ਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਨਾ ਆਉਣ ਕਾਰਨ, ਸਰਕਾਰ ਨੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਪਰਾਲੀ ਸਾੜਨ ਲਈ ਜ਼ਿੰਮੇਵਾਰ ਨੋਡਲ ਅਫ਼ਸਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਵਿੱਚ ਜੁਰਮਾਨੇ ਲਗਾਉਣਾ ਅਤੇ ਕਾਨੂੰਨੀ ਕਾਰਵਾਈ ਸ਼ਾਮਲ ਹੈ। ਹੁਣ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਹੀ ਕਾਰਵਾਈ […]

Continue Reading

024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ ਚੰਡੀਗੜ੍ਹ, ਅਕਤੂਬਰ 5,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬਿਦਰ ਕਰਨਾਟਕਾ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਤਖਤ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ ਲਈ ਰਵਾਨਾ ਹੋਇਆ।ਇਸ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਸੂਬਾ ਮੀਟਿੰਗ ਹੋਈ

ਫਤਿਹਗੜ੍ਹ ਸਾਹਿਬ,5 ਅਕਤੂਬਰ (ਮਲਾਗਰ ਖਮਾਣੋਂ ) ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਮੀਟਿੰਗ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੇ ਸੂਬਾਈ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਜੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜ਼ਿਲਿਆਂ ਦੀਆਂ ਚੋਣਾਂ ਕਰਵਾਈਆਂ ਜਾਣ […]

Continue Reading

ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਪਟਿਆਲਾ ਤੋਂ‘ਵੋਟ ਚੋਰ, ਗੱਦੀ ਛੋੜ’ਦਸਤਖਤ ਮੁਹਿੰਮ ਦੀ ਸ਼ੁਰੂਆਤ

ਪਟਿਆਲਾ 5 ਅਕਤੂਬਰ ,ਬੋਲੇ ਪੰਜਾਬ ਬਿਊਰੋ:ਪਟਿਆਲਾ ਤੋਂ ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਪਟਿਆਲਾ ਤੋਂ ‘ਵੋਟ ਚੋਰ, ਗੱਦੀ ਛੋੜ’ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮਕਸਦ ਭਾਰਤ ਦੇ ਚੋਣੀ ਪ੍ਰਣਾਲੀ ਦੀ ਪਾਰਦਰਸ਼ਤਾ ਤੇ ਸੱਚਾਈ ਨੂੰ ਮਜ਼ਬੂਤ ਕਰਨਾ ਹੈ। ਇਹ ਮੁਹਿੰਮ, ਕਾਂਗਰਸ ਉੱਚ ਆਗੂਆਂ ਦੇ ਦਿਸ਼ਾ-ਨਿਰਦੇਸ਼ ਹੇਠ, ਸੂਬੇ ਭਰ ਵਿੱਚ ਲੋਕਾਂ ਨੂੰ […]

Continue Reading

ਪੰਜਾਬ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ;ਸੂਬੇ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਅਗਲੇ ਤਿੰਨ ਦਿਨਾਂ ਤੱਕ ਹੜ੍ਹ ਦਾ ਖ਼ਤਰਾ ਬਣਿਆ ਰਹੇਗਾ।ਪੰਜਾਬ ਵਿੱਚ ਅੱਜ 5 ਅਕਤੂਬਰ ਨੂੰ ਸਵੇਰੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਰੀਦਕੋਟ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਪਿਆ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ […]

Continue Reading