ਲੁਧਿਆਣਾ ਵਿਖੇ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, ਕਈ ਗੰਭੀਰ 

ਲੁਧਿਆਣਾ, 1 ਜੂਨ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਪਾਨੇ-ਚਾਬੀ ਬਣਾਉਣ ਵਾਲੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਦੇ ਅਚਾਨਕ ਲੀਕ ਹੋਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਦਮ ਘੁੱਟਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਫੈਕਟਰੀ ਵਿੱਚ ਕੰਮ ਕਰ ਰਹੇ ਕਈ ਹੋਰ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ ਅਤੇ ਬੇਹੋਸ਼ ਹੋ ਗਏ। ਚਸ਼ਮਦੀਦਾਂ […]

Continue Reading

ਲੁਧਿਆਣਾ-ਬਠਿੰਡਾ ਹਾਈਵੇਅ ‘ਤੇ ਬ੍ਰੇਜ਼ਾ ਤੇ ਸਕੂਟਰ ਵਿਚਕਾਰ ਟੱਕਰ, 4 ਲੋਕ ਗੰਭੀਰ ਜ਼ਖਮੀ

ਲੁਧਿਆਣਾ, 1 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸਵੇਰੇ 9:00 ਵਜੇ ਲੁਧਿਆਣਾ-ਬਠਿੰਡਾ ਹਾਈਵੇਅ ‘ਤੇ ਬੋਪਾਰਾਏ ਕਲਾਂ ਅਤੇ ਬੁਢੇਲ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਸਕੂਟਰ ਸਵਾਰ ਸਮੇਤ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਸਕੂਟਰ ਨਾਲ ਟਕਰਾਉਣ ਤੋਂ ਬਾਅਦ, ਬੇਕਾਬੂ ਬ੍ਰੇਜ਼ਾ ਹਾਈਵੇਅ ‘ਤੇ ਖੜ੍ਹੇ ਇੱਕ ਵੱਡੇ ਦਰੱਖਤ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਸੁਪਰੀਮ ਕੋਰਟ ਦੇ ਜੱਜ ਨਿਯੁਕਤ 

ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਕੀਤੀ ਗਈ ਸਿਫ਼ਾਰਸ਼ ਨੂੰ ਮਨਜ਼ੂਰੀ ਦਿੰਦੇ ਹੋਏ ਉਨ੍ਹਾਂ ਦੀ ਤਰੱਕੀ ਸੰਬੰਧੀ ਅਧਿਕਾਰਤ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਦਾ ਨਾਮ ਰਾਸ਼ਟਰਪਤੀ ਤੋਂ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਅਹਿਮ ਫ਼ੈਸਲਿਆਂ ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਦੁਪਹਿਰ 12 ਵਜੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜੋ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਇਹ ਮੀਟਿੰਗ ਬੀਤੇ ਦਿਨ ਹੋਈ ਕੈਬਨਿਟ ਮੀਟਿੰਗ ਤੋਂ ਸਿਰਫ਼ […]

Continue Reading

ਮਹਿੰਗਾਈ ਦੀ ਮਾਰ : ਅੱਜ ਤੋਂ ਵਪਾਰਕ LPG ਸਿਲੰਡਰ ਹੋਏ ਮਹਿੰਗੇ 

ਨਵੀਂ ਦਿੱਲੀ, 1 ਜੂਨ, ਬੋਲੇ ਪੰਜਾਬ ਬਿਊਰੋ : ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਜੂਨ ਤੋਂ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ ਅੱਜ 1 ਜੂਨ ਤੋਂ ਲਾਗੂ ਹੋ ਗਈਆਂ। ਹਾਲਾਂਕਿ, ਘਰੇਲੂ ਰਸੋਈ ਗੈਸ ਸਿਲੰਡਰਾਂ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ […]

Continue Reading

ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਊਰੋ : ਕਈ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 4 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 489, 01-06-2026

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ […]

Continue Reading

ਕੈਨੇਡਾ ‘ਚ 28 ਜੂਨ ਨੂੰ ਮਨਾਇਆ ਜਾਏਗਾ ਫਾਦਰ ਡੇਅ

12ਵੀਂ ਵਰਲਡ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਾਮਯਾਬ ਰਹੀ ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਉਨਟਾਰੀਓ ਫਰੈਂਡ ਕਲੱਬ ਅਤੇ ਜਗਤ ਪੰਜਾਬੀ ਸਭਾ ਵੱਲੋਂ 28 ਜੂਨ 2026, ਐਤਵਾਰ ਨੂੰ ਸਤਿਕਾਰ ਬੈਂਕੁਐਟ ਹਾਲ ਵਿਖੇ ਫਾਦਰ ਡੇਅ ਮਨਾਉਣ ਅਤੇ 12ਵੀਂ ਵਰਲਡ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸਰਦੂਲ ਸਿੰਘ ਥਿਆੜਾ ਦੀ ਪ੍ਰਧਾਨਗੀ ਹੇਠ ਹੋਈ। […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲ ਦੀਆਂ ਸੈਂਕੜੇ ਪੋਸਟਾਂ ਖ਼ਾਲੀ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਸਾਂਝਾ ਅਧਿਆਪਕ ਮੋਰਚਾ ਫਿਰੋਜ਼ਪੁਰ ਦੇ ਆਗੂਆਂ ਰਾਜੀਵ ਕੁਮਾਰ ਹਾਂਡਾ, ਸੁਖਜਿੰਦਰ ਸਿੰਘ ਖਾਨਪੁਰੀਆ, ਨਵੀਨ ਕੁਮਾਰ ਸਚਦੇਵਾ, ਬਲਵਿੰਦਰ ਸਿੰਘ ਭੁੱਟੋ, ਬਲਵਿੰਦਰ ਸਿੰਘ ਸੰਧੂ, ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ, ਬਾਜ ਸਿੰਘ ਭੁੱਲਰ, ਜਗਸੀਰ ਸਿੰਘ ਗਿੱਲ ਅਤੇ ਰਾਜਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ […]

Continue Reading

ਭਗਵੰਤ ਮਾਨ ਦੀ ਕੋਠੀ ਘੇਰਨ ਜਾਂਦੇ ਮੁਲਾਜ਼ਮਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ; ਮਾਰੀਆਂ ਪਾਣੀਆਂ ਦੀਆਂ ਬਛਾੜਾਂ,ਕਈ ਜ਼ਖਮੀ

ਮੋਹਾਲੀ 31 ਮਈ, ਬੋਲੇ ਪੰਜਾਬ ਬਿਊਰੋ; ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵੱਲੋਂ ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ, ਜਿਸ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਵੱਖ ਵੱਖ ਵਿਭਾਗਾਂ ਅਦਾਰਿਆਂ ਅਤੇ ਬੋਰਡਾਂ ਦੇ ਮੁਲਾਜ਼ਮਾਂ ਦਾ ਵੱਡੇ ਪੱਧਰ ‘ਤੇ ਸੋਸ਼ਣ ਕਰਨ ਲਈ ਲਾਗੂ ਕੀਤੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ, ਸਮਗਰਾ ਤੋਂ ਸਿੱਖਿਆ ਵਿਭਾਗ […]

Continue Reading