ਪੁਲਿਸ ਵਲੋਂ ਹੈਰੋਇਨ ਤੇ ਚਰਸ ਸਮੇਤ ਪੇਸ਼ੇਵਰ ਤਸਕਰ ਕਾਬੂ

ਲੁਧਿਆਣਾ, 2 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਦਰੇਸੀ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਅਤੇ ਚਰਸ ਸਮੇਤ ਕਾਬੂ ਕੀਤਾ ਹੈ। ਤਸਕਰ ਦੀ ਪਹਿਚਾਣ ਹੈਪੀ ਮੱਟੂ ਉਰਫ਼ ਸਨੀ ਵਾਸੀ ਗੁਰੂ ਨਾਨਕ ਦੇਵ ਨਗਰ ਵਜੋਂ ਹੋਈ ਹੈ। ਇਹ ਜਾਣਕਾਰੀ ਏ.ਸੀ.ਪੀ. ਨਾਰਥ ਦਵਿੰਦਰ ਚੌਧਰੀ ਅਤੇ ਥਾਣਾ ਮੁਖੀ ਇੰਸਪੈਕਟਰ ਸਤਵੰਤ ਸਿੰਘ ਵੱਲੋਂ ਦਿੱਤੀ ਗਈ।ਜਾਣਕਾਰੀ ਦਿੰਦਿਆਂ ਇੰਸਪੈਕਟਰ ਸਤਵੰਤ ਸਿੰਘ […]

Continue Reading

ਜਲੰਧਰ : ਜਾਂਚ ਤੋਂ ਬਚਣ ਲਈ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਪਤੀ-ਪਤਨੀ ਈਡੀ ਵੱਲੋਂ ਗ੍ਰਿਫ਼ਤਾਰ

ਜਲੰਧਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਇੰਫੋਰਸਮੈਂਟ ਡਾਇਰੇਕਟੋਰੇਟ (ED) ਨੇ ਕਲਾਉਡ ਪਾਰਟਿਕਲ ਘੋਟਾਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੌਰਾਨ ਜਲੰਧਰ ਤੋਂ ਭੱਜ ਰਹੇ ਇੱਕ ਜੋੜੇ ਨੂੰ ਦਿੱਲੀ ਏਅਰਪੋਰਟ ’ਤੇ ਕਾਬੂ ਕੀਤਾ। ਨੋਏਡਾ ’ਚ ਮੈਸਰਜ਼ VueNow Marketing Services Limited ਦੇ ਸੀਈਓ ਅਤੇ ਸੰਸਥਾਪਕ ਸੁਖਵਿੰਦਰ ਸਿੰਘ ਖਰੌੜ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਖਰੌੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ED […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-03-2025 ,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 02-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)02-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ […]

Continue Reading

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ-ਡਾ. ਬਲਬੀਰ ਸਿੰਘ

ਪਟਿਆਲਾ, 1 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਾਫ਼ […]

Continue Reading

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐੱਸ ਏ ਐੱਸ ਨਗਰ ਮੋਹਾਲੀ ,1ਮਾਰਚ ,ਬੋਲੇ ਪੰਜਾਬ ਬਿਊਰੋ : ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ  ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸੈਕਟਰ 77 ਦੇ ਨੇੜੇ ਮਾਤਾ ਸੁੰਦਰੀ ਜੀ ਗੁਰਦੁਆਰਾ ਸਾਹਿਬ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ੲਅਰ ਪੋਰਟ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਮੰਡੀ ਗੋਬਿੰਦਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਕਲਚਰ ਅਤੇ ਜੀਵ ਵਿਗਿਆਨ ਫੈਕਲਟੀ ਦੇ ਐਗਰਿਮ ਕਲੱਬ ਅਤੇ ਯੂਨੀਵਰਸਿਟੀ ਦੇ ਆਈਪੀਆਰ ਸੈੱਲ ਵੱਲੋਂ ਆਈਕਿਊਏਸੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ-2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰੋ. (ਡਾ.) ਐੱਚ.ਕੇ. ਸਿੱਧੂ ਨੇ ਰਸਮੀ ਤੌਰ ’ਤੇ […]

Continue Reading

ਲਿਬਰੇਸ਼ਨ ਵਲੋਂ ਪੱਤਰਕਾਰ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਐਸ ਐਸ ਪੀ ਦਫਤਰ ਦੇ ਘਿਰਾਓ ਵਿੱਚ ਸ਼ਾਮਲ ਹੋਣ ਦਾ ਐਲਾਨਮਾਨਸਾ, 1ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਤਰਕਾਰ ਮਨਿੰਦਰ ਸਿੱਧੂ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ ਅਤੇ ਖੁਦ ਅਪਣੇ ਪਾਰਟੀ ਵਰਕਰਾਂ ਦੀਆਂ ਔਰਤਾਂ ਬਾਰੇ ਬਦਜ਼ੁਬਾਨੀ ਕਰਨ ਵਾਲੇ ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੱਧੂ ਖ਼ਿਲਾਫ਼ ਕੇਸ […]

Continue Reading

4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ […]

Continue Reading

ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਸੜਕ ਹਾਦਸੇ ‘ਚ ਮਾਂ-ਪੁੱਤ ਦੀ ਮੌਤ

ਫਿਰੋਜ਼ਪੁਰ, 1 ਮਾਰਚ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਅੱਜ ਸਵੇਰੇ ਪਿੰਡ ਲਾਲਚੀਆਂ ਅਤੇ ਗੁਦੜ ਢੰਡੀ ਦੇ ਵਿਚਕਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।ਟਰਾਲੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ।ਜਾਣਕਾਰੀ ਮਿਲੀ ਹੈ ਕਿ ਇਹ ਮਾਂ-ਪੁੱਤ ਸਨ। ਹਾਲਾਂਕਿ, ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ […]

Continue Reading